ਬਿਜਲੀ ਬੋਰਡ ਦਫ਼ਤਰ ਮੁਹਾਲੀ ਵਿੱਚ ਲਗਾਇਆ 67ਵਾਂ ਖੁੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਪੰਜ ਦਰਿਆ ਸਭਿਆਚਾਰਕ ਮੰਚ ਵੱਲੋਂ ਪੀਐਸਈਬੀ ਇੰਪਲਾਈਜ਼ ਸੋਸ਼ਲ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ 67ਵਾਂ ਖੂਨਦਾਨ ਕੈਂਪ ਸਪੈਸ਼ਲ ਡਿਵੀਜਨ ਫੇਜ਼-1 ਮੁਹਾਲੀ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਬਲਬੀਰ ਸਿੰਘ ਸਿੱਧੂ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਖੁੂਨਦਾਨ ਹੀ ਸਭ ਤੋਂ ਉਤਮ ਦਾਨ ਹੈ। ਸਾਡੇ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਇਕ ਬੂੰਦ ਕਿਸੇ ਵੀ ਲੋੜਵੰਦ ਦੀ ਜਾਨ ਬਚਾ ਸਕਦੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਨੂੰ ਵੀ ਹੋਰਨਾਂ ਕੰਮਾਂ ਦੇ ਨਾਲ ਨਾਲ ਖੂਨਦਾਨ ਲਹਿਰ ਚਲਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਆਰ ਐਸ ਸੈਣੀ ਡਿਪਟੀ ਚੀਫ ਇੰਜਨੀਅਰ ਹਲਕਾ ਮੁਹਾਲੀ ਅਤੇ ਇੰਜਨੀਅਰ ਐਚ ਐਸ ਓਬਰਾਏ ਵਧੀਕ ਨਿਗਰਾਣ ਇੰਜਨੀਅਰ ਸਪੈਸ਼ਲ ਡਵੀਜਨ ਮੁਹਾਲੀ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ। ਸਵੇਰੇ 9 ਤੋਂ ਦੁਪਹਿਰ 2 ਵਜੇ ਤਕ ਚਲੇ ਇਸ ਕੈਂਪ ਵਿੱਚ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਦੀ ਟੀਮ ਵੱਲੋਂ ਖੂਨਦਾਨੀਆਂ ਦਾ 60 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਸਤਵੰਤ ਸਿੰਘ, ਐਮ.ਐਸ. ਗਿੱਲ, ਵਿਜੇ ਕੁਮਾਰ, ਜਸਵੀਰ ਸਿੰਘ, ਜਤਿੰਦਰ ਸਿੰਘ, ਬ੍ਰਿਜ ਮੋਹਨ ਸ਼ਰਮਾ, ਪਰਮਜੀਤ ਸਿੰਘ, ਜਨਕ ਰਾਜ, ਦਵਿੰਦਰ ਸਿੰਘ, ਰੂਪ ਸਿੰਘ, ਸੁਖਦੇਵ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…