ਯੂਥ ਆਫ਼ ਪੰਜਾਬ ਵੱਲੋਂ ਸ਼ਹੀਦ ਫੌਜੀਆਂ ਨੂੰ ਸਮਰਪਿਤ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਏ ਫੌਜੀਆਂ ਨੂੰ ਸਮਰਪਿਤ ਇੱਥੋਂ ਦੇ ਸੱਤਿਆ ਨਾਰਾਇਣ ਮੰਦਰ ਮਟੌਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਅਤੇ ਕੈਸ਼ੀਅਰ ਵਿੱਕੀ ਮਨੌਲੀ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ 120 ਤੋਂ ਵੱਧ ਨੌਜਵਾਨਾਂ ਨੇ ਖੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਯੂਥ ਆਫ਼ ਪੰਜਾਬ ਵੱਲੋਂ ਪੀਜੀਆਈ ਸਮੇਤ ਹੋਰ ਸਰਕਾਰੀ ਹਸਪਤਾਲਾਂ ਵਿੱਚ ਖੂਨ ਦੇ ਯੂਨਿਟਾਂ ਦੀ ਘਾਟ ਨੂੰ ਪੂਰਾ ਕਰਨ ਲਈ ਲੜੀਵਾਰ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਅੱਜ ਇਹ ਤੀਜਾ ਖੂਨਦਾਨ ਚੀਨ ਸਰਹੱਦ ਵਿਵਾਦ ਦੌਰਾਨ ਸ਼ਹੀਦ ਹੋਏ 20 ਫੌਜੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਨਰਿੰਦਰ ਵਤਸ ਅਤੇ ਗੁਰਜੀਤ ਮਟੌਰ ਨੇ ਪੀਜੀਆਈ ਬੱਡ ਬੈਂਕ ਦੀ ਟੀਮ ਅਤੇ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਜਰਨਲ ਸਕੱਤਰ ਲੱਕੀ ਕਲਸੀ, ਗੋਲਡੀ ਜੈਸਵਾਲ, ਆਪ ਆਗੂ ਰਾਜ ਕੌਰ ਗਿੱਲ, ਗੁਰਤੇਜ਼ ਸਿੰਘ ਪੰਨੂ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਤੇ ਰਵਿੰਦਰ ਸਿੰਘ ਬਿੰਦਰਾ, ਰਣਜੀਤ ਸਿੰਘ ਕਾਕਾ, ਗਾਇਕ ਇੰਦਰਾ ਢਿੱਲੋਂ, ਗਾਇਕ ਹਰਭਜਨ ਸ਼ੇਰਾ, ਸੋਨੂ ਬੈਦਵਾਨ, ਅਮਰੀਕ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…