Nabaz-e-punjab.com

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ’ਤੇ ਮੁਹਾਲੀ ਵਿੱਚ ਵਿਸ਼ਾਲ ਕੀਰਤਨ ਦਰਬਾਰ ਤੇ ਖੂਨਦਾਨ ਕੈਂਪ

ਕੌਮ ਨੂੰ ਸਾਂਝੇ ਪੰਥਕ ਮਸਲਿਆਂ ਦੇ ਹੱਲ ਲਈ ਇਕ ਝੰਡੇ ਥੱਲੇ ਇਕੱਠੇ ਹੋਣ ਦੀ ਲੋੜ: ਗਿਆਨੀ ਸਾਹਿਬ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਵਿੱਚ ਸੁਲਤਾਨ-ਉਲ-ਕੌਮ ਨਵਾਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 301ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਆਹਲੂਵਾਲੀਆ ਬਰਾਦਰੀ ਵੱਲੋਂ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕੀਰਤਨ ਦਰਬਾਰ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ਖੂਨਦਾਨ ਵੀ ਲਾਇਆ ਗਿਆ। ਜਿਸ ਵਿੱਚ 57 ਵਿਅਕਤੀਆਂ ਨੇ ਖੂਨਦਾਨ ਕੀਤਾ। ਸਮਾਗਮ ਦੌਰਾਨ ਜੱਸਾ ਸਿੰਘ ਆਹਲੂਵਾਲੀਆ ਦੇ ਸ਼ਾਸਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਸਮਾਗਮ ਵਿੱਚ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਹਾਰਾਜਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ। ਇਸ ਤੋਂ ਪਹਿਲਾਂ ਸੰਸਥਾ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਮਹਿਮਾਨਾਂ ਅਤੇ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਸਵਾਗਤ ਕੀਤਾ।
ਕਥਾ ਵਾਚਕ ਗਿਆਨੀ ਸਾਹਿਬ ਸਿੰਘ ਮਾਰਕੰਡਾ ਵਾਲਿਆਂ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਪੁਰਾਤਨ ਸਿੱਖਾਂ ਦੇ ਜੀਵਨ ਪੱਧਰ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਦੱਸਿਆ। ਉਨ੍ਹਾਂ ਸਿੱਖ ਕੌਮ ਨੂੰ ਸਾਂਝੇ ਪੰਥਕ ਮਸਲਿਆਂ ’ਤੇ ਇੱਕਜੱੁਟ ਹੋਣ ਲਈ ਪ੍ਰੇਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰੀਕੇ ਨਾਲ ਸਿੱਖਾਂ ’ਤੇ ਹਮਲੇ ਹੋ ਰਹੇ ਹਨ। ਇਹ ਇਕ ਗੰਭੀਰ ਮਸਲਾ ਹੈ। ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਰਜਿੰਦਰ ਸਿੰਘ ਮੋਹਣੀ, ਭਾਈ ਇੰਦਰਪਾਲ ਸਿੰਘ, ਭਾਈ ਤੇਜਿੰਦਰ ਸਿੰਘ, ਜਸਲੀਨ ਕੌਰ ਅਤੇ ਗੁਰਲੀਨ ਕੌਰ ਆਦਿ ਸਮੇਤ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕਥਾ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਬਾਬਾ ਬਲਬੀਰ ਸਿੰਘ ਬੁੱਢਾ ਦਲ, ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ, ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਸਮੇਤ ਪ੍ਰਧਾਨ ਅਮਰਜੀਤ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਜਨਰਲ ਸਕੱਤਰ ਅਮਰਜੀਤ ਸਿੰਘ ਵਾਲੀਆ, ਵਿੱਤ ਸਕੱਤਰ ਕ੍ਰਿਪਾਲ ਸਿੰਘ ਵਾਲੀਆ, ਪਰਮਜੀਤ ਸਿੰਘ ਵਾਲੀਆ, ਹਰਿੰਦਰਪਾਲ ਵਾਲੀਆ, ਟੀਪੀਐੱਸ ਵਾਲੀਆ, ਸਤਨਾਮ ਵਾਲੀਆ, ਅਵਤਾਰ ਸਿੰਘ ਵਾਲੀਆ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…