Share on Facebook Share on Twitter Share on Google+ Share on Pinterest Share on Linkedin ਰੈਜ਼ੀਡੈਂਟ ਵੈਲਫੇਅਰ ਫੋਰਮ ਸੈਕਟਰ-69 ਵੱਲੋਂ ਖੂਨਦਾਨ ਕੈਂਪ 29 ਅਕਤੂਬਰ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ: ਰੈਜ਼ੀਡੈਂਟ ਵੈਲਫੇਅਰ ਫੋਰਮ ਸੈਕਟਰ-69 ਦੀ ਇੱਕ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਫੋਰਮ ਵੱਲੋਂ 29 ਅਕਤੂਬਰ ਨੂੰ ਸੈਕਟਰ-69 ਵਿੱਚ ਖੂਨਦਾਨ ਕੈਂਪ ਲਗਾਇਆ ਜਾਵੇਗਾ ਜੋ ਕਿ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਰਮ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਂਪ ਦੇ ਪ੍ਰਬੰਧਾਂ ਦੀ ਤਿਆਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਦਰਸ਼ਨ ਸਿੰਘ ਪੰਧੇਰ, ਰਿਟਾਇਡ ਪ੍ਰਿੰਸੀਪਲ ਸਵਰਨ ਸਿੰਘ, ਹਾਕਮ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਸਰਦਾਰਾ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ ਸੰਧੂ, ਇਕਬਾਲ ਸਿੰਘ ਸੰਧੂ, ਬਲਦੇਵ ਸਿੰਘ, ਕੁਲਵੰਤ ਸਿੰਘ ਟੀਵਾਣਾ, ਅਮਰੀਕ ਸਿੰਘ, ਹਰਭਜਨ ਸਿੰਘ ਸੈਣੀ, ਜੌਸ਼ਨ ਸਿੰਘ, ਭਿੰਦਰ ਮੱਲ, ਅਜੀਤ ਸਿੰਘ, ਜਰਨੈਲ ਸਿੰਘ ਰਿਟਾਇਡ ਪੀਸੀਐਸ ਅਫ਼ਸਰ, ਲਾਲ ਸਿੰਘ, ਮਨਜੀਤ ਸਿੰਘ, ਭਾਗ ਸਿੰਘ, ਸ਼ਵਿੰਦਰ ਸਿੰਘ ਮਾਨ, ਬਲਦੇਵ ਸੈਣੀ, ਮਹਿੰਦਰ ਸਿੰਘ, ਅਸ਼ੋਕ ਕੁਮਾਰ, ਜਸਵੰਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ