
ਦੇਸ਼, ਕੌਮ ਦੇ ਮਹਾਨ ਸ਼ਹੀਦਾਂ ਤੇ ਕਿਸਾਨ ਮਜ਼ਦੂਰ ਅੰਦੋਲਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਾਇਆ
ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਸਖ਼ਤ ਲੋੜ: ਸਾਬਕਾ ਮੇਅਰ ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਮੁਹਾਲੀ ਡਿਵੈਲਪਮੈਂਟ ਐਂਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਜ਼ਾਦ ਗਰੁੱਪ ਦੇ ਸਹਿਯੋਗ ਨਾਲ ਇੱਥੋਂ ਦੇ ਸੈਕਟਰ-79 ਸਥਿਤ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਅਤੇ ਕਿਸਾਨ ਮਜ਼ਦੂਰ ਅੰਦੋਲਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਸਣੇ ਸਮੂਹ ਸੂਰਬੀਰ-ਯੋਧਿਆਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਹਮੇਸ਼ਾ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਦਰਸਾਏ ਸੱਚੇ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਾਜਿਕ ਗਤੀਵਿਧੀਆਂ ਨੂੰ ਜਾਰੀ ਰੱਖਿਆ ਜਾਵੇ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾ ਸੁਣਨ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ।
ਐਸੋਸੀਏਸ਼ਨ ਦੇ ਪ੍ਰਧਾਨ ਫੂਲਰਾਜ ਸਿੰਘ ਅਤੇ ਅਕਵਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਖੂਨਦਾਨ ਕੈਂਪ ਵਿੱਚ 195 ਵਿਅਕਤੀਆਂ, ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਹਨ ਨੇ ਸਵੈ-ਇੱਛਾ ਅਨੁਸਾਰ ਖੂਨਦਾਨ ਕੀਤਾ। ਸਰਕਾਰੀ ਹਸਪਤਾਲ ਫੇਜ਼-6 ਦੀ ਟੀਮ ਨੇ ਕੈਂਪ ਵਿੱਚ ਪਹੁੰਚ ਕੇ ਖੂਨ ਦੇ ਯੂਨਿਟ ਇਕੱਤਰ ਕੀਤੇ। ਆਜ਼ਾਦ ਗਰੁੱਪ ਦੇ ਯੂਥ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਖੂਨਦਾਨ ਕੈਂਪ ਲਈ ਕੁੱਲ 205 ਵਿਅਕਤੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਪ੍ਰੰਤੂ ਕਰੋਨਾ ਮਹਾਮਾਰੀ ਦੇ ਪ੍ਰਭਾਵ ਦੇ ਚੱਲਦਿਆਂ ਸਾਵਧਾਨੀ ਵਰਤਦਿਆਂ ਸਿਰਫ਼ 195 ਲੋਕਾਂ ਨੂੰ ਖੂਨਦਾਨ ਕਰਨ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਪੜਾਅਵਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਇਸ ਕੈਂਪ ਦੇ ਸਮੁੱਚੇ ਕੰਮ ਨੂੰ ਸਿਰੇ ਚਾੜ੍ਹਿਆ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਚੌਹਾਨ, ਪ੍ਰਧਾਨ ਫੂਲਰਾਜ ਸਿੰਘ ਤੇ ਪ੍ਰਬੰਧਕ ਆਗੂ ਅਕਵਿੰਦਰ ਸਿੰਘ ਗੋਸਲ, ਸਰਬਜੀਤ ਸਿੰਘ ਸਮਾਣਾ, ਰਮਨਪ੍ਰੀਤ ਕੌਰ ਕੁੰਭੜਾ ਤੇ ਗੁਰਮੀਤ ਕੌਰ (ਤਿੰਨੇ ਕੌਂਸਲਰ), ਪਰਵਿੰਦਰ ਸਿੰਘ ਬੈਦਵਾਨ, ਸੁਖਮਿੰਦਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਰਜਨੀ ਗੋਇਲ, ਜਸਵੀਰ ਕੌਰ ਅੱਤਲੀ (ਸਾਬਕਾ ਕੌਂਸਲਰ), ਡਾ. ਉਮਾ ਸ਼ਰਮਾ, ਅੰਜਲੀ ਸਿੰਘ, ਇਸ਼ਪ੍ਰੀਤ ਸਿੰਘ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ, ਡਾ. ਕੁਲਦੀਪ ਸਿੰਘ, ਜਗਤਾਰ ਸਿੰਘ ਜੱਗੀ, ਜਸਪਿੰਦਰ ਸਿੰਘ ਲਾਲੀ ਸਮੇਤ ਆਜ਼ਾਦ ਗਰੁੱਪ ਅਤੇ ਮੁਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।