ਧੰਨਾ ਭਗਤ ਯੂਥ ਕਲੱਬ ਰੁੜਕਾ, ਮੁਹਾਲੀ ਵੱਲੋਂ ਖੂਨਦਾਨ ਆਯੋਜਿਤ

ਖੂਨਦਾਨ ਤੋਂ ਵੱਡਾ ਹੋਰ ਵੱਡਾ ਦੁਨੀਆ ਵਿੱਚ ਹੋਰ ਕੋਈ ਦਾਨ ਨਹੀਂ ਹੁੰਦਾ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਰੁੜਕਾ ਵਿਖੇ ਧੰਨਾ ਭਗਤ ਯੂਥ ਕਲੱਬ ਦੁਆਰਾ ਪਹਿਲਾ ਖੂਨਦਾਨ ਕੈਂਪ ਲਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਗਵਾਈ ਅਤੇ ਕਲੱਬ ਨੂੰ ਇਕੱਤੀ ਸੌ ਰੁਪਏ ਦੀ ਮਾਲੀ ਮਦਦ ਵੀ ਭੇਂਟ ਕੀਤੀ। ਕੈਂਪ ਦੌਰਾਨ ਵਿਧਾਇਕ ਸ. ਸਿੱਧੂ ਨੇ ਖੂਨਦਾਨੀਆਂ ਦੇ ਬੈਜ ਲਗਾਕੇ ਉਨ੍ਹਾਂ ਦੀ ਹੌਸਲਾ ਅਫਜਾਈ ਵੀ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਸਿੱਧੂ ਨੇ ਖੂਨਦਾਨ ਕੈਂਪ ਦੇ ਆਯੋਜਨ ਲਈ ਯੂਥ ਕਲੱਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੁੰਦਾ ਅਤੇ ਹਰੇਕ ਵਿਅਕਤੀ ਨੂੰ ਖੂਨਦਾਨ ਕਰਕੇ ਇਸ ਪੁੰਨ ਦੇ ਕੰਮ ਵਿਚ ਹਿੱਸਾ ਪਾਉਣਾ ਚਾਹੀਦਾ ਹੈ ਕਿਉਂਕਿ ਇਕ ਵਿਅਕਤੀ ਦੁਆਰਾ ਦਾਨ ਕੀਤੇ ਗਏ ਖੂਨ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਕਿਸੇ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਯੂਥ ਕਲੱਬਾਂ ਤੋਂ ਪ੍ਰੇਰਣਾ ਲੈ ਕੇ ਲੋਕ ਭਲਾਈ ਦੇ ਕੰਮਾਂ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਸ. ਸਿੱਧੂ ਨੇ ਪਿੰਡ ਦੇ ਰਾਮਦਾਸੀਆ ਮੁਹੱਲਾ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲਾ ਬਣਾਉਣ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਅਤੇ ਪਿੰਡ ਦੀਆਂ ਬਾਕੀ ਸਮੱਸਿਆਵਾਂ ਵੀ ਜਲਦ ਤੋਂ ਜਲਦ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਨਗਰ ਨਿਵਾਸੀਆਂ ਅਤੇ ਯੂਥ ਕਲੱਬ ਦੁਆਰਾ ਵਿਧਾਇਕ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਸੈਕਟਰ ਬੱਤੀ ਤੋਂ ਆਈ ਡਾਕਟਰਾਂ ਦੀ ਟੀਮ ਨੇ ਕੁੱਲ ਸੱਤਰ ਯੂਨਿਟ ਖੂਨ ਇਕੱਤਰ ਕੀਤਾ। ਕੈਂਪ ਦੌਰਾਨ ਕਲੱਬ ਦੇ ਜਨਰਲ ਸਕੱਤਰ ਸਤਨਾਮ ਸਿੰਘ ਜਿਊਣਾ, ਖਜਾਨਚੀ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਮਨਦੀਪ ਸਿੰਘ ਲਾਡੀ, ਹਰਕਮਲ ਸਿੰਘ, ਜਗਜੀਤ ਸਿੰਘ ਭੂਰਾ ਸਰਪੰਚ, ਲਾਭ ਸਿੰਘ ਅਤੇ ਗੁਰਪਾਲ ਸਿੰਘ ਦੋਵੇਂ ਸਾਬਕਾ ਸਰਪੰਚ, ਬਲਬੀਰ ਸਿੰਘ, ਸੁਰਜੀਤ ਸਿੰਘ, ਦੀਦਾਰ ਸਿੰਘ ਦਾਰਾ, ਰਮਨਦੀਪ ਸਿੰਘ ਸਫੀਪੁਰ, ਨਛੱਤਰ ਸਿੰਘ ਕੰਬਾਲਾ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੱਤਪਾਲ ਸਿੰਘ ਕਛਿਆੜਾ ਅਤੇ ਗੁਰਚਰਨ ਸਿੰਘ ਭੰਵਰਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…