ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਲਗਾਇਆ ਖੂਨਦਾਨ ਕੈਂਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਨਵੰਬਰ:
ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਬਾਈ ਦੀਪ ਸਿੰਘ ਦੀ ਅਗਵਾਈ ਵਿੱਚ ਤਿੰਨ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਾ ਰਹੇ ਹਨ। ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਹਰ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਦੇ ਤਹਿਤ 21 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਆਰੰਭ ਹੋਏ ਅਤੇ 22 ਨਵੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਧੀਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਬਾਈ ਦੀਪ ਨੇ ਦੱਸਿਆ ਕਿ 23 ਨਵੰਬਰ ਵਾਲੇ ਦਿਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਜਿੱਥੇ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਸਿਰਮੌਰ ਕਥਾਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਨੇ ਆਏ ਹੁਕਮਨਾਮੇ ਦੀ ਕਥਾ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤੇ। ਇਸ ਤੋਂ ਬਾਅਦ ਇੰਟਰਨੈਸ਼ਨਲ ਢਾਡੀ ਗਿਆਨੀ ਅਵਤਾਰ ਸਿੰਘ ਆਲਮ ਦੇ ਜਥੇ ਨੇ ਅਤੇ ਹੋਰਨਾਂ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਨੌਜਵਾਨਾਂ ਨੇ ਵਿਸ਼ੇਸ਼ ਉਪਰਾਲਾ ਕਰਦਿਆਂ ਖ਼ੂਨਦਾਨ ਕੈਂਪ ਵੀ ਲਾਇਆ ਗਿਆ।
ਜਿਸ ਦੌਰਾਨ ਡਾ. ਗੁਰਵਿੰਦਰ ਕੌਰ ਦੀ ਅਗਵਾਈ ਵਿੱਚ ਬਲੱਡ ਬੈਂਕ ਰੋਪੜ ਦੀ ਟੀਮ ਨੇ 35 ਯੂਨਿਟ ਖ਼ੂਨ ਇਕੱਤਰ ਕੀਤਾ। ਬਾਈ ਦੀਪ ਸਿੰਘ ਨੇ ਦੱਸਿਆ ਕਿ 24 ਤਰੀਕ ਨੂੰ ਸੰਗਤਾਂ ਨੂੰ ਗੁਰੂ ਵਾਲੇ ਬਨਾਉਣ ਲਈ ਅੰਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ। ਅੱਜ ਦੇ ਸਮਾਗਮਾਂ ਦੌਰਾਨ ਸਤਨਾਮ ਸਿੰਘ ਸੰਧੂ ਚੇਅਅਰਮੈਨ ਚੰਡੀਗੜ੍ਹ ਯੂਨੀਵਰਸਿਟੀ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਗੋਲਾ ਸਰਪੰਚ, ਡਾਇਰੈਕਟਰ ਤੇਜਿੰਦਰ ਸਿੰਘ ਘੜੂੰਆਂ, ਚਰਨ ਸਿੰਘ ਗਿੱਲ, ਕੁਲਵਿੰਦਰ ਸਿੰਘ ਸੈਕਟਰੀ, ਹਰਦੀਪ ਸਿੰਘ ਧਨੋਆ, ਮੋਖਾ ਸਿੰਘ ਘੜੰਆਂ ਸਾਬਕਾ ਐਸਜੀਪੀਸੀ ਮੈੰਬਰ, ਕੁਲਭੂਸ਼ਨ ਸਿੰਘ ਹਸਨਪੁਰ ਸਮੇਤ ਇਲਾਕੇ ਦੀਆਂ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…