ਟ੍ਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਲਾਇਆ ਖੂਨਦਾਨ ਕੈਂਪ

ਲੋੜਵੰਦਾਂ ਦਾ ਜੀਵਨ ਬਚਾਉਣ ਦਾ ਸਭਤੋਂ ਵੱਡਾ ਯਤਨ ਹੈ ਖੂਨ ਦਾਨ: ਸਰਬਜੀਤ ਸਮਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਲੋੜਵੰਦਾਂ ਦਾ ਜੀਵਨ ਬਚਾਉਣ ਲਈ ਖੂਨਦਾਨ ਸਭ ਤੋਂ ਵੱਡਾ ਅਤੇ ਮਹਾਨ ਕਾਰਜ ਹੈ ਅਤੇ ਸਾਰਿਆਂ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਗੱਲ ਆਜ਼ਾਦ ਗਰੁੱਪ ਦੇ ਕੌਂਸਲਰ ਅਤੇ ਸੀਨੀਅਰ ਆਗੂ ਸਰਬਜੀਤ ਸਿੰਘ ਸਮਾਣਾ ਨੇ ਮੁਹਾਲੀ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਕਟਾਣੀ ਸਵੀਟਸ ਦੇ ਸਾਹਮਣੇ ਟ੍ਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਮੌਕੇ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਅੱਜ ਗਾਂਧੀ ਜੈਅੰਤੀ ਮੌਕੇ ਖੂਨਦਾਨ ਕੈਂਪ ਲਗਾਉਣ ਵਾਲੇ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੂਨਦਾਨ ਕੇੈਂਪ ਲਗਾ ਕੇ ਮਨੁੱਖਤਾ ਦੀ ਸੇਵਾ ਦਾ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਸਾਰਿਆਂ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਹਸਪਤਾਲਾਂ ਵਿੱਚ ਖੂਨ ਦੀ ਕਮੀ ਕਾਰਨ ਜਾਨ ਗਵਾਉਣ ਵਾਲੇ ਮਰੀਜਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਟ੍ਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਕੈਂਪ ਚੇਅਰਮੈਨ ਜਸਪਾਲ ਸਿੰਘ ਦਿਉਲ ਨੇ ਦੱਸਿਆ ਕਿ ਅੱਜ 80 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਅੱਜ ਦੇ ਕੌਂਪ ਦੌਰਾਨ ਜੀਐਮਸੀਐਚ ਸੈਕਟਰ-32, ਚੰਡੀਗੜ੍ਹ ਦੀ ਟੀਮ ਵੱਲੋਂ ਖੂਨਦਾਨੀਆਂ ਤੋਂ ਖੂਨ ਇਕਤਰ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਦੀ ਕੌਂਸਲਰ ਰਾਜਬੀਰ ਕੌਰ ਗਿੱਲ, ਸਾਬਕਾ ਕੌਂਸਲਰ ਫੂਲਰਾਜ ਸਿੰਘ ਅਤੇ ਆਰਪੀ ਸ਼ਰਮਾ, ਆਜਾਦ ਗਰੁੱਪ ਦੇ ਆਗੂ ਕੁਲਦੀਪ ਸਿੰਘ ਦੁੰਮੀ, ਜਸਪਾਲ ਸਿੰਘ ਮਟੌਰ ਅਤੇ ਬਚਨ ਸਿੰਘ ਬੋਪਾਰਾਏ, ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ, ਜਨਰਲ ਸਕੱਤਰ ਵਰੁਣ ਗੁਪਤਾ, ਖਜਾਨਚੀ ਜਤਿੰਦਰਪਾਲ ਸਿੰਘ ਢੀਂਗਰਾ, ਮੁੱਖ ਸਰਪਰਸਤ ਆਤਮਾ ਰਾਮ ਅਗਰਵਾਲ, ਕੁਲਦੀਪ ਸਿੰਘ ਕਟਾਨੀ, ਤ੍ਰਿਲੋਚਨ ਸਿੰਘ, ਚੰਦਰ ਬਾਠਲਾ, ਪਰਮਜੀਤ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ…