Share on Facebook Share on Twitter Share on Google+ Share on Pinterest Share on Linkedin ਖਾਲਸਾ ਸਰਬੱਤ ਸੇਵਾ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਲਗਾਇਆ ਖੂਨਦਾਨ ਕੈਂਪ ਕੈਂਪ ਵਿੱਚ 170 ਵਿਅਕਤੀਆਂ ਨੇ ਕੀਤਾ ਖੂਨਦਾਨ, ਪਿੰਡ ਪੱਧਰ ’ਤੇ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ: ਖੂਨਦਾਨ ਕਰਨਾ ਮਨੁੱਖਤਾਂ ਦੀ ਸਭ ਤੋਂ ਵੱਡੀ ਸੇਵਾ ਹੈ, ਇਸ ਸੇਵਾ ਭਾਵਨਾ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਮਾਜ ਸੇਵਾ ਨੂੰ ਸਮਰਪਿਤ ਖਾਲਸਾ ਸਰਬੱਤ ਸੇਵਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 170 ਤੋਂ ਵੱਧ ਸੰਗਤਾਂ ਅਤੇ ਸੰਸਥਾ ਦੇ ਵਲੰਟੀਅਰਾਂ ਨੇ ਖੂਨਦਾਨ ਕੀਤਾ। ਇਸ ਮੌਕੇ ਖਾਲਸਾ ਸਰਬੱਤ ਸੇਵਾ ਦੇ ਸੇਵਾਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਸੰਸਥਾ ਪਿਛਲੇ 4 ਸਾਲਾਂ ਤੋਂ ਮੁਹਾਲੀ, ਚੰਗੀਗੜ੍ਹ, ਪੰਚਕੂਲਾ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਕਾਰਜ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿੱਚ ਨਿਸ਼ਕਾਮ ਲੰਗਰ ਦੀ ਸੇਵਾ, ਗਰੀਬ ਲੋੜਵੰਦ ਲੜਕੀਆਂ ਦੇ ਵਿਆਹ, ਲੋੜਵੰਦ ਮਰੀਜ਼ਾਂ ਦੇ ਇਲਾਜ ਦੀ ਸੇਵਾ, ਗਰੀਬ ਬੱਚਿਆਂ ਦੀ ਪੜਾਈ ਵਿੱਚ ਵਿੱਤੀ ਮਦਦ ਕਰਨਾ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਲਾਨਾ ਕਬੱਡੀ ਕੱਪ, ਖੇਡ ਗਰਾਉਂਡ ਦੀ ਸੇਵਾ, ਲਾਵਾਰਿਸ ਲਾਸ਼ਾਂ ਦੇ ਸੰਸਕਾਰ ਦੀ ਸੇਵਾ ਕਰਨਾ ਸੰਸਥਾ ਦੇ ਮੁੱਢਲੇ ਕੰਮ ਹਨ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਲੋੜਵੰਦਾਂ ਨੂੰ ਗਰਮ ਕੰਬਲ ਅਤੇ ਗਰਮ ਕੱਪੜਿਆਂ ਦੀ ਸੇਵਾ ਕੀਤੀ ਜਾਵੇਗੀ। ਸ੍ਰੀ ਜਗਦੀਪ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਖੂਨਦਾਨ ਪ੍ਰਤੀ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਸਬੰਧੀ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ ਅਤੇ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਅਤੇ ਅੌਰਤਾਂ ਨੂੰ ਖੂਨਦਾਨ ਪ੍ਰਤੀ ਲਾਮਬੰਦ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਮੌਕੇ ਸਰਬ ਖਾਲਸਾ ਦੇ ਮੈਂਬਰ ਨਰਪਿੰਦਰ ਸਿੰਘ, ਸਤਵਿੰਦਰ ਸਿੰਘ, ਨਸੀਬ ਸਿੰਘ, ਜਸਿਵੰਦਰ ਸਿੰਘ, ਮਨਮੀਤ ਸਿੰਘ, ਸ਼ਰਨਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਸਮੇਤ ਹੋਰ ਮੈਂਬਰਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ