Share on Facebook Share on Twitter Share on Google+ Share on Pinterest Share on Linkedin ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋੱ ਲਾਇਆ ਖ਼ੂਨਦਾਨ ਕੈਂਪ 63 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਫੇਜ਼ ਗਿਆਰਾਂ ਦੇ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿੱਚ ਪੀਜੀਆਈ ਦੇ ਸਹਿਯੋਗ ਨਾਲ ਛੇਵਾਂ ਖ਼ੂਨਦਾਨ ਕੈਂਪ ਲਾਇਆ। ਜਿਸ ਵਿੱਚ 63 ਵਿਅਕਤੀਆਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਨੇ ਕਿ ਖ਼ੂਨਦਾਨ ਇੱਕ ਬਹੁਤ ਹੀ ਪਵਿੱਤਰ ਕਾਰਜ ਹੈ। ਉਨ੍ਹਾਂ ਕਿਹਾ ਤੁਹਾਡਾ ਦਿੱਤਾ ਖੂਨ ਕਿਸੇ ਵੀ ਵਿਅਕਤੀ ਦੀ ਜਾਨ ਬਚਾ ਸਕਦਾ ਹੈ। ਉਨ੍ਹਾਂ ਹਿਾ ਕਿ ਭਗਤ ਪੂਰਨ ਸਿੰਘ ਜੀ ਨੇ ਮਨੁੱਖਤਾ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਸਨ। ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਭਗਤ ਜੀ ਦੇ ਪੂਰਨਿਆ ਤੇ ਚੱਲ ਰਹੀ ਹੈ। ਉਨ੍ਹਾਂ ਸੁਸਾਇਟੀ ਨੂੰ 5100 ਰੁਪਏ ਦੀ ਵਿਤੀ ਮਦਦ ਵੀ ਦਿੱਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਮਿਉਂਸਪਲ ਕੌਂਸਲਰ ਜਸਬੀਰ ਸਿੰਘ ਨੇ ਵੀ ਆਪਣੀ ਹਾਜ਼ਰੀ ਲੁਆਈ। ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਸ੍ਰੀ ਸਿੱਧੂ ਨੂੰ ਜੀ ਆਇਆ ਨੂੰ ਆਖਿਆ ਅਤੇ ਕਿਹਾ ਕਿ ਸੁਸਾਇਟੀ ਸਮਾਜ ਸੇਵਾ ਦੇ ਖੇਤਰ ਵਿੱਚ ਅਹਿੰਮ ਯੋਗਦਾਨ ਪਾ ਰਹੀ ਹੈ। ਸੁਸਾਇਟੀ ਹੁਣ ਤੱਕ ਹਜ਼ਾਰਾਂ ਦਰਖਤ ਲਾ ਚੁੱਕੀ ਹੈ। ਫੇਜ ਗਿਆਰਾਂ ਵਿੱਚੋਂ ਕਾਂਗਰਸ ਘਾਹ ਅਤੇ ਭੰਗ ਨੂੰ ਖਤਮ ਕੀਤਾ ਹੈ, ਨਸ਼ਿਆ ਵਿਰੁੱਧ ਨਾਟਕ ਕਰਦੀ ਹੈ। ਸੁਸਾਇਟੀ ਵੱਲੋਂ ਇਹ ਛੇਵਾਂ ਖ਼ੂਨਦਾਨ ਕੈਂਪ ਹੈ। ਇਸ ਸਮੇਂ ਸੁਸਾਇਟੀ ਦੇ ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਡੀਪੀ ਹੁਸ਼ਿਆਰਪੁਰੀ, ਅਮਰਜੀਤ ਕੌਰ, ਬਲਜੀਤ ਸਿੰਘ ਢੀਂਡਸਾ, ਬਲਜੀਤ ਸਿੰਘ ਪੀਆਰਟੀਸੀ, ਫਕੀਰ ਚੰਦ, ਹੁਸ਼ਿਆਰ ਚੰਦ ਸਿੰਗਲਾ, ਇੰਦਰਪਾਲ ਸਿੰਘ, ਬਲਦੇਵ ਸਿੰਘ ਚਹਿਲ, ਹਰਬੰਸ ਸਿੰਘ, ਸੁਰਿੰਦਰ ਸਿੰਘ, ਸਰਵਨ ਰਾਮ, ਬਲਬੀਰ ਸਿੰਘ 48-ਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ