Share on Facebook Share on Twitter Share on Google+ Share on Pinterest Share on Linkedin ਚੜ੍ਹਦੀਕਲਾ ਯੂਥ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ 55 ਲੋਕਾਂ ਨੇ ਕੀਤਾ ਖੂਨਦਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਸਤੰਬਰ: ਸਥਾਨਕ ਸ਼ਹਿਰ ਦੇ ਚੜ੍ਹਦੀਕਲਾ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਕਮਿਊਨਿਟੀ ਸੈਂਟਰ ਕੁਰਾਲੀ ਵਿਖੇ ਲਗਾਇਆ ਗਿਆ । ਇਸ ਖੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕੀਤਾ ਅਤੇ ਮੁਖ ਮਹਿਮਾਨ ਵੱਜੋਂ ਆਲ ਇੰਡੀਆ ਸਰਕਲ ਸਟਾਈਲ ਕਬੱਡੀ ਜਿਲ੍ਹਾ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਕੌਂਸਲਰ ਦਵਿੰਦਰ ਠਾਕੁਰ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਵਦੀਪ ਸਿੰਘ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਖੂਨਦਾਨ ਕੈਂਪ ਵਿਚ ਸੈਕਟਰ 16 ਦੇ ਸਰਕਾਰੀ ਹਸਪਤਾਲ ਤੋਂ ਆਈ ਡਾਕਟਰੀ ਟੀਮ 55 ਯੂਨਿਟ ਖੂਨ ਇਕੱਤਰ ਕੀਤਾ। ਇਸ ਮੌਕੇ ਕੌਂਸਲਰ ਵਿਨੀਤ ਕਾਲੀਆ, ਲਖਵੀਰ ਲੱਕੀ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਦਿਨੇਸ ਗੌਤਮ, ਹਰਪਾਲ ਸਿੰਘ ਧੀਮਾਨ, ਬਿੱਲਾ ਚੈੜੀਆਂ, ਹਰਦੀਪ ਸਿੰਘ ਫੌਜੀ, ਅਭਿਸ਼ੇਕ, ਮਨਜੋਤ ਰਾਣਾ, ਇਸ਼ਾਂਤ, ਜੱਸ, ਜਸਪ੍ਰੀਤ, ਗਗਨਪ੍ਰੀਤ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ