
ਪਰਮਜੀਤ ਸਿੰਘ ਕਾਹਲੋਂ ਵੱਲੋਂ 24 ਤੇ 25 ਫਰਵਰੀ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ ਦੌਰਾਨ ਭਲਕੇ 24 ਫਰਵਰੀ ਅਤੇ ਅਖੀਰਲੇ ਦਿਨ 25 ਫਰਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਜਿਸ ਦਾ ਉਦਘਾਟਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ ਕਰਨਗੇ ਜਦੋਂਕਿ ਸਾਬਕਾ ਮੇਅਰ ਕੁਲਵੰਤ ਸਿੰਘ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨਗੇ। ਸ੍ਰੀ ਕਾਹਲੋਂ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਖੂਨਦਾਨੀਆਂ ਨੂੰ ਵੱਖਵੱਖ ਕਿਸਮਾਂ ਦੇ ਫੁੱਲਦਾਰ ਤੇ ਫਲਦਾਰ ਪੌਦੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਖੂਨਦਾਨ ਪ੍ਰਤੀ ਨੌਜਵਾਨਾਂ ਖਾਸ ਕਰਕੇ ਬੀਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।