ਮੁਹਾਲੀ ਏਅਰਪੋਰਟ ’ਤੇ ਪੰਜਾਬ ਪੁਲੀਸ ਤੇ ਸੁਰੱਖਿਆ ਫੋਰਸ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸੈਂਟਰਲ ਇੰਡਸਟਰੀਅਲ ਸੁਰੱਖਿਆ ਫੋਰਸ (ਸੀਆਈਐਸਐਫ਼) ਅਤੇ ਪੰਜਾਬ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਮੁਹਾਲੀ ਏਅਰਪੋਰਟ ਉੱਤੇ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸੀਆਈਐਸਐਫ਼ ਦੇ ਕਮਾਂਡੈਂਟ ਸੁਨੀਤ ਸ਼ਰਮਾ ਨੇ ਕੀਤਾ ਅਤੇ ਪੁਲੀਸ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਏਅਰਪੋਰਟ ਥਾਣਾ ਦੇ ਐਸਐਚਓ ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਯਾਤਰੀਆਂ ਸਮੇਤ ਸੁਰੱਖਿਆ ਫੋਰਸਾਂ ਦੇ 70 ਤੋਂ ਵੱਧ ਜਵਾਨਾਂ ਨੇ ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਤੀ 8 ਫਰਵਰੀ ਨੂੰ ਹਵਾਈ ਅੱਡੇ ’ਤੇ ਖੂਨਦਾਨ ਕੈਂਪ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਪੁਲੀਸ ਵੱਲੋਂ ਲਾਈਨਜ਼ ਕਲੱਬ ਦੇ ਸਹਿਯੋਗ ਨਾਲ ਹਵਾਈ ਅੱਡੇ ਦੇ ਬਾਹਰ ਪਾਰਕਿੰਗ ਵਿੱਚ ਫੁੱਲ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਜਨਤਾਲੈਂਡ ਪ੍ਰਮੋਟਰਜ਼ ਦੇ ਡਾਇਰੈਕਟਰ ਡਾਕਟਰ ਭੰਵਰਾ, ਏਅਰਪੋਰਟ ਅਥਾਰਟੀ ਦੇ ਡਾਇਰੈਕਟਰ ਸੁਨੀਲ ਦੱਤ, ਏਸੀਪੀ ਕਮੇਸ਼ਵਰ ਠਾਕੁਰ, ਸੁਨੀਲ ਕੁਮਾਰ, ਇੰਸਪੈਕਟਰ ਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…