ਸਨਅਤਕਾਰ ਪਿਆਰੇ ਲਾਲ ਦੀ ਨਿੱਘੀ ਯਾਦ ਵਿੱਚ 9ਵਾਂ ਖੂਨਦਾਨ ਕੈਂਪ, 256 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਅਕਾਲੀ ਦਲ ਦੇ ਕੌਂਸਲਰ ਤੇ ਸਮਾਜ ਸੇਵੀ ਆਗੂ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਇੱਥੋਂ ਦੇ ਕਮਿਊਨਿਟੀ ਸੈਂਟਰ ਸੈਕਟਰ-69 ਵਿੱਚ ਡਿਪਲਾਸਟ ਗਰੁੱਪ, ਰੋਟਰੀ ਕਲੱਬ, ਰੈੱਡ ਕਰਾਸ ਮੁਹਾਲੀ ਅਤੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਸਹਿਯੋਗ ਨਾਲ 9ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੇਅਰ ਕੁਲਵੰਤ ਸਿੰਘ ਨੇ ਕੀਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਖੂਨਦਾਨ ਕੈਂਪ ਲਗਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਕੌਂਸਲਰ ਸ੍ਰੀ ਧਨੋਆ ਨੇ ਦੱਸਿਆ ਕਿ ਸਨਅਤਕਾਰ ਸਵਰਗੀ ਪਿਆਰੇ ਲਾਲ (ਫਾਊਂਡਰ ਡਿਪਲਾਸਟ ਪ੍ਰਾਈਵੇਟ ਲਿਮਟਿਡ) ਦੀ ਨਿੱਘੀ ਯਾਦ ਵਿੱਚ ਲਗਾਏ ਇਸ ਕੈਂਪ ਵਿੱਚ 256 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੀਜੀਆਈ ਚੰਡੀਗੜ੍ਹ ਵਿੱਚ ਲੋੜਵੰਦ ਮਰੀਜ਼ਾਂ ਲਈ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿੱਚ ਖੂਨ ਦੇ ਯੂਨਿਟਾਂ ਦੀ ਲੋੜ ਹੁੰਦੀ ਹੈ ਪ੍ਰੰਤੂ ਖੂਨ ਦੀ ਘਾਟ ਕਾਰਨ ਲੋੜਵੰਦ ਮਰੀਜ਼ ਦੀ ਜਾਨ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਕਿਉਂਕਿ ਕਈ ਵਾਰ ਮਰੀਜ਼ ਨੂੰ ਮੌਕੇ ’ਤੇ ਖੂਨ ਨਹੀਂ ਮਿਲਦਾ ਹੈ।
ਇਸ ਤੋਂ ਪਹਿਲਾਂ ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਕੁਮਾਰ ਗੁਪਤਾ ਨੇ ਲੋਕਾਂ ਨੂੰ ਵੱਧ ਤੋਂ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਲਹਿਰ ਨੂੰ ਘਰ ਘਰ ਪਹੁੰਚਾਉਣ ਦੀ ਸਖ਼ਤ ਲੋੜ ਹੈ ਤਾਂ ਜੋ ਖੂਨ ਦੀ ਮੰਗ ਅਤੇ ਪੂਰਤੀ ਨੂੰ ਸੰਤੁਲਿਤ ਕੀਤਾ ਜਾ ਸਕੇ। ਅੰਤ ਵਿੱਚ ਖੂਨਦਾਨੀਆਂ, ਕੈਂਪ ਦੀ ਸਫਲਤਾ ਲਈ ਦਿਨ ਰਾਤ ਕੰਮ ਕਰਨ ਵਾਲੇ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਸੰਸਥਾ ਵੱਲੋਂ ਖੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਲਾ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਆਰ.ਪੀ. ਸ਼ਰਮਾ, ਅਰੁਣ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਬੀਰ ਕੌਰ ਅਤੱਲੀ, ਗੁਰਮੁੱਖ ਸਿੰਘ ਸੋਹਲ, ਬੌਬੀ ਕੰਬੋਜ, ਕਰਮ ਸਿੰਘ ਮਾਵੀ, ਪਰਮਜੀਤ ਸਿੰਘ ਹੈਪੀ, ਸੁਖਦੇਵ ਸਿੰਘ ਵਾਲੀਆ, ਮਨਮੋਹਣ ਸਿੰਘ ਲੰਗ, ਅਮਰਜੀਤ ਸਿੰਘ ਪਰਮਾਰ, ਜਸਰਾਜ ਸਿੰਘ ਸੋਨੂੰ, ਪੀ ਐੱਸ ਵਿਰਦੀ, ਅਲਬੇਲ ਸਿੰਘ ਸਿਆਣ, ਪੀ ਡੀ ਵਧਵਾ, ਜੈ ਸਿੰਘ ਸੈਹਬੀ, ਹਰਦੇਵ ਸਿੰਘ ਜਟਾਣਾ, ਇੰਦਰਪਾਲ ਸਿੰਘ ਧਨੋਆ, ਪਰਵਿੰਦਰ ਸਿੰਘ ਪੈਰੀ, ਕੁਲਵਿੰਦਰ ਸਿੰਘ, ਜਗਦੀਸ਼ ਸਿੰਘ, ਅਵਤਾਰ ਸਿੰਘ, ਸੁਰਿੰਦਰਜੀਤ ਸਿੰਘ, ਹਰਮੀਤ ਸਿੰਘ, ਕ੍ਰਿਪਾਲ ਸਿੰਘ ਲਿਬੜਾ, ਜਗਤਾਰ ਸਿੰਘ ਬੈਨੀਪਾਲ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…