Nabaz-e-punjab.com

ਸਮਾਜ ਸੇਵੀ ਪਿਆਰੇ ਲਾਲ ਦੀ ਨਿੱਘੀ ਯਾਦ ਵਿੱਚ 10ਵਾਂ ਖੂਨਦਾਨ ਕੈਂਪ, 227 ਵਿਅਕਤੀਆਂ ਨੇ ਕੀਤਾ ਖੂਨਦਾਨ

ਸਵੱਛ ਵਾਤਾਵਰਣ ਦਾ ਹੋਕਾ: ਖੂਨਦਾਨੀਆਂ ਨੂੰ ਸਨਮਾਨ-ਚਿੰਨ੍ਹ ਦੇ ਨਾਲ ਨਾਲ ਪੌਦੇ ਵੀ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਉੱਘੇ ਸਨਅਤੀ ਘਰਾਣੇ ਡਿਪਲਾਸਟ ਗਰੁੱਪ, ਰੋਟਰੀ ਕਲੱਬ, ਜ਼ਿਲ੍ਹਾ ਰੈੱਡ ਕਰਾਸ ਮੁਹਾਲੀ ਦੇ ਸਹਿਯੋਗ ਨਾਲ ਇੱਥੋਂ ਦੇ ਕਮਿਊਨਿਟੀ ਸੈਂਟਰ ਸੈਕਟਰ-69 ਵਿੱਚ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ਦੀ ਅਪੀਲ ਕੀਤੀ। ਮੁੱਖ ਪ੍ਰਬੰਧਕ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਸਮਾਜ ਸੇਵੀ ਮਰਹੂਮ ਪਿਆਰੇ ਲਾਲ (ਫਾਊਂਡਰ ਡਿਪਲਾਸਟ ਗਰੁੱਪ) ਦੀ ਯਾਦ ਵਿੱਚ ਲਗਾਏ ਗਏ ਇਸ ਕੈਂਪ ਵਿੱਚ 227 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ। ਖੂਨਦਾਨੀਆਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਵੀ ਸ਼ਾਮਲ ਹਨ।
ਇਸ ਮੌਕੇ ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਖੂਨਾਦਾਨੀਆਂ ਨੂੰ ਬੈਜ ਲਗਾ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਕ ਵਿਅਕਤੀ ਦੇ ਖੂਨਦਾਨ ਕਰਨ ਨਾਲ ਤਿੰਨ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਪਾਰਟੀ ਵਰਕਰ ਅਤੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਲਈ ਉਹ ਪਿਛਲੇ ਲੰਮੇ ਸਮੇ ਤੋਂ ਕਾਰਜਸ਼ੀਲ ਹਨ। ਕੈਂਪ ਦੌਰਾਨ ਪ੍ਰਬੰਧਕਾਂ ਨੇ ਵਾਤਾਵਰਣ ਦਾ ਹੋਕਾ ਦਿੰਦਿਆਂ ਸਾਰੇ ਖੂਨਦਾਨੀਆਂ ਨੂੰ ਸਨਮਾਨ-ਚਿੰਨ੍ਹ ਦੇ ਨਾਲ ਨਾਲ ਪੌਦੇ ਵੀ ਵੰਡੇ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਕਮਲੇਸ਼ ਕੌਸ਼ਲ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਭਾਜਪਾ ਆਗੂ ਬੌਬੀ ਕੰਬੋਜ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਯੂਥ ਆਗੂ ਇੰਦਰਪਾਲ ਸਿੰਘ ਧਨੋਆ, ਅਰਮਾਨਬੀਰ ਸਿੰਘ ਪਡਿਆਲਾ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਮੋਹਨਬੀਰ ਸਿੰਘ ਸ਼ੇਰਗਿੱਲ, ਕਰਮ ਸਿੰਘ ਮਾਵੀ, ਮੇਜਰ ਸਿੰਘ, ਸੁਰਿੰਦਰਜੀਤ ਸਿੰਘ, ਹਰਮੀਤ ਸਿੰਘ, ਹਰਭਗਤ ਸਿੰਘ ਬੇਦੀ, ਪਰਵਿੰਦਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ ਵਾਲੀਆ, ਕੁਲਦੀਪ ਸਿੰਘ ਭਿੰਡਰ, ਜਸਰਾਜ ਸਿੰਘ ਸੋਨੂ, ਗੁਰਿੰਦਰ ਸਿੰਘ ਸੋਨੀ, ਅਮਰਜੀਤ ਸਿੰਘ ਪਰਮਾਰ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…