nabaz-e-punjab.com

ਪੰਜਾਬ ਪੁਲੀਸ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤੇ ਸ਼ਹੀਦ ਪੁਲੀਸ ਮੁਲਾਜ਼ਮਾਂ ਦੀ ਯਾਦ ਵਿੱਚ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਪੁਲੀਸ ਮੁਲਾਜ਼ਮਾਂ ਦੀ ਯਾਦ ਵਿੱਚ ਅੱਜ 82ਵੀਂ ਬਟਾਲੀਅਨ ਅਤੇ 13ਵੀਂ ਬਟਾਲੀਅਨ ਚੰਡੀਗੜ੍ਹ ਵਿੱਚ ਪੀ.ਜੀ.ਆਈ ਦੇ ਡਾਕਟਰਾਂ ਦੇ ਸਹਿਯੋਗ ਨਾਲ ਖੂਨ-ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖੂਨ ਦਾ ਕੈਂਪ ਦਾ ਉਦਘਾਟਨ ਸੰਜੀਵ ਕਾਲੜਾ ਏ.ਡੀ.ਜੀ.ਪੀ/ਵੈਲਫੇਅਰ ਪੰਜਾਬ ਅਤੇ ਹਰਚਰਨ ਸਿੰਘ ਭੁੱਲਰ ਕਮਾਂਡੇਂਟ 82ਵੀਂ ਬਟਾਲੀਅਨ ਪੀ.ਏ.ਪੀ ਚੰਡੀਗੜ੍ਹ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਕਾਲੜਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਪੰਜਾਬ ਪੁਲੀਸ ਦੇ ਲਗਭਗ 80 ਤੋਂ ਵੱਧ ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਦਾਨ ਹੈ, ਜਿਸ ਦੀ ਕਿਸੇ ਵੀ ਵਕਤ ਕਿਸੇ ਵੀ ਜ਼ਰੂਰਤਮੰਦ ਨੂੰ ਖੂਨ ਦਾਨ ਕਰਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ’ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਐਸ.ਕੇ. ਸਿੰਘ ਆਈ.ਜੀ.ਪੀ ਸੁਰੱਖਿਆ ਤੋਂ ਇਲਾਵਾ ਪੀ.ਪੀ.ਐਸ ਅਧਿਕਾਰੀਆਂ ਵਿੱਚ ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਰਾਕਾ ਗਿਰਾ, ਕਮਲ ਸਿੰਘ ਅਤੇ ਗੁਰਇਕਬਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…