Nabaz-e-punjab.com

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਬਾਕਰਪੁਰ ਵਿੱਚ ਖੂਨਦਾਨ ਕੈਂਪ ਲਾਇਆ

ਪੀਜੀਆਈ ਬਲੱਡ ਬੈਂਕ ਦੀ ਟੀਮ ਵੱਲੋਂ 100 ਯੂਨਿਟ ਖੂੂਨ ਇਕੱਤਰ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਇੱਥੋਂ ਦੇ ਨੇੜਲੇ ਪਿੰਡ ਬਾਕਰਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਬਾਕਰਪੁਰ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਸ ਮੌਕੇ ਸ੍ਰੀ ਸਿੱਧੂ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਧਾਰਮਿਕ ਸਦਭਾਵਨਾ ਦੇ ਮਾਰਗ ਉੱਤੇ ਚੱਲਣ ਲਈ ਪ੍ਰ੍ਰੇਰਦਿਆਂ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਅੰਮ੍ਰਿਤ ਰੂਪੀ ਬਾਣੀ ਦਿੱਤੀ ਹੈ, ਜਿਸ ਨੂੰ ਸਰਵਣ ਕਰ ਕੇ ਸਾਨੂੰ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਸਭਾ ਦੇ ਪ੍ਰਧਾਨ ਸੌਦਾਗਰ ਸਿੰਘ ਨੇ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੀਜੀਆਈ ਬਲੱਡ ਬੈਂਕ ਦੇ ਡਾਕਟਰਾਂ ਦੀ ਟੀਮ ਨੇ 100 ਯੂਨਿਟ ਖੂਨ ਇਕੱਤਰ ਕੀਤਾ। ਸ੍ਰੀ ਸਿੱਧੂ ਨੇ ਪੀਜੀਆਈ ਦੀ ਟੀਮ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਰਪੰਚ ਜਗਤਾਰ ਸਿੰਘ, ਬਲਾਕ ਸਮਿਤੀ ਮੈਂਬਰ ਅਜਾਇਬ ਸਿੰਘ, ਸਭਾ ਦੇ ਪ੍ਰਧਾਨ ਸੌਦਾਗਰ ਸਿੰਘ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ ਅਤੇ ਹਰੀ ਸਿੰਘ ਸਮੇਤ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…