ਪਿੰਡ ਕੁੰਭੜਾ ਕੈਂਪ ਵਿੱਚ 108 ਵਿਅਕਤੀਆਂ ਵੱਲੋਂ ਖੂਨਦਾਨ

ਪੀਜੀਆਈ ਸਮੇਤ ਹੋਰਨਾਂ ਹਸਪਤਾਲਾਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਨੌਜਵਾਨ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਸ੍ਰੀ ਬਾਬਾ ਨੀਮ ਨਾਥ ਮੰਦਰ ਵਿੱਚ ਸ੍ਰੀ ਬਾਬਾ ਨੀਮ ਨਾਥ ਮੰਦਰ ਵੈੱਲਫੇਅਰ ਕਮੇਟੀ ਵੱਲੋਂ ਸ਼ਿਵ ਕਾਵੜ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਮੰਦਰ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੰੂਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੀਜੀਆਈ ਸਮੇਤ ਹੋਰਨਾਂ ਹਸਪਤਾਲਾਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਖੂਨਦਾਨ ਪ੍ਰੀਤ ਲਾਮਬੰਦ ਕਰਨ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ। ਸ੍ਰੀ ਸਿੱਧੂ ਨੇ ਮੰਦਰ ਕਮੇਟੀ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਰੇਸ਼ ਧੀਮਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ 108 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ ਅਤੇ ਮੰਤਰੀ ਸ੍ਰੀ ਸਿੱਧੂ ਅਤੇ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਮੇਟੀ ਦੇ ਪ੍ਰਧਾਨ ਸੁਰਜੀਤ ਭਾਰਦਵਾਜ, ਚੇਅਰਮੈਨ ਭੁਪਿੰਦਰ ਸ਼ਰਮਾ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਰੇਸ਼ ਧੀਮਾਨ, ਸਕੱਤਰ ਮਨਦੀਪ ਸ਼ਰਮਾ, ਜਸਵੀਰ ਸਿੰਘ ਗੜਾਂਗ, ਰਵੀ ਦੱਤ ਸ਼ਰਮਾ, ਪਰਮਜੀਤ ਸ਼ਰਮਾ, ਜਗਦੀਪ ਸਿੰਘ ਬਿੱਲੂ, ਸੀਨੀਅਰ ਕਾਂਗਰਸ ਆਗੂ ਜੰਗ ਬਹਾਦਰ ਸਿੰਘ ਕੁੰਭੜਾ, ਏ.ਸੀ. ਕੌਸ਼ਿਕ, ਮਨਜੀਤ ਸਿੰਘ, ਗੁਰਮੀਤ ਸਿੰਘ ਕੁੰਭੜਾ, ਰਾਕੇਸ਼ ਕੁਮਾਰ ਸੰਗਰ, ਰਮਨ ਧੀਮਾਨ, ਰਜੇਸ਼ ਗਲੋਹਤਰਾ, ਰਜੀਵ ਭਾਰਦਵਾਜ, ਹਰੀ ਕ੍ਰਿਸ਼ਨ ਸ਼ਰਮਾ, ਅਜੀਤ ਕੁਮਾਰ ਕੌਸ਼ਿਕ, ਰਜਿੰਦਰ ਸਿੰਘ ਸਾਵੰਤ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…