nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਦੇ 200 ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀਜੀਸੀ) ਲਾਂਡਰਾਂ ਵਿੱਚ ਸੈਕਟਰ-32 ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸ਼ਾਮਲ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਸਣੇ 200 ਤੋਂ ਜ਼ਿਆਦਾ ਖ਼ੂਨਦਾਨੀਆਂ ਨੇ ਲਗਭਗ 200 ਖ਼ੂਨਦਾਨ ਕੀਤਾ। ਇਹ ਕਾਲਜ ਵੱਲੋਂ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਯੋਗਦਾਨ ਪਾਉਣ ਦਾ ਇੱਕ ਅਹਿਮ ਉਪਰਾਲਾ ਕੀਤਾ ਗਿਆ। ਇਸ ਕੈਂਪ ਵਿੱਚ ਜੀਐਮਸੀਐਚ ਚੰਡੀਗੜ ਦੇ ਐਮਡੀ ਟ੍ਰਾਂਸਫ਼ਿਉਜ਼ਨ ਡਾ.ਸੀਰਤ ਦੀ ਅਗਵਾਈ ਹੇਠ 16 ਮੈਂਬਰੀ ਟੀਮ ਨੇ ਕੈਂਪ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਡਾਕਟਰਾਂ ਦੀ ਟੀਮ ਨੇ ਕੈਂਪ ਵਿੱਚ ਮੈਡੀਕਲ ਜਾਂਚ ਅਤੇ ਹੋਰ ਮੈਡੀਕਲ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ। ਇਸ ਕੈਂਪ ਦਾ ਉਦੇਸ਼ ਖ਼ੂਨਦਾਨ ਦੀ ਮਹੱਤਤਾ ਨੂੰ ਦਰਸਾਉਣਾ ਸੀ ਕਿ ਕਿਸੇ ਦੇ ਖੂਨਦਾਨ ਕਰਨ ਨਾਲ ਹਜ਼ਾਰਾਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਜੋ ਕਿ ਮਨੁੱਖਤਾ ਦੀ ਸੇਵਾ ਵਿੱਚ ਬਹੁਤ ਵੱਡਾ ਕਾਰਜ ਹੈ।
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਸੇਵਾ ਪ੍ਰਤੀ ਜਾਗਰੂਕ ਕਰਨ ਦੇ ਵਚਨ ਨੂੰ ਨਿਭਾਉਂਦਿਆਂ ਸੀਜੀਸੀ ਲਾਂਡਰਾ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਖ਼ੂਨਦਾਨ ਕਰਨ ਵਾਲਿਆਂ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਜੀਐਮਸੀਐਚ ਚੰਡੀਗੜ੍ਹ ਦੀ ਟੀਮ ਦਾ ਇਸ ਕੈਂਪ ਨੂੰ ਕਾਮਯਾਬ ਬਣਾਉਣ ਵਿੱਚ ਉਨ੍ਹਾਂ ਦੇ ਸਹਿਯੋਗ ਕਰਨ ’ਤੇ ਤਹਿ ਦਿੱਲੋਂ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…