ਗੁਰਦੁਆਰਾ ਸਾਹਿਬ ਵਿੱਚ ਲਗਾਏ ਕੈਂਪ ਵਿੱਚ 50 ਵਿਅਕਤੀਆਂ ਵੱਲੋਂ ਖੂਨਦਾਨ

ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ, ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਕੀਤਾ ਲਾਮਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋੱ ਵਿਸਾਖੀ ਦੇ ਸ਼ੁੰਭ ਦਿਹਾੜੇ ਨੂੰ ਸਮਰਪਿਤ ਫੇਸ-11, ਦੇ ਸ੍ਰੀ ਗੁਰੂ ਸਿੰਘ ਸਭਾ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੁਹਾਲੀ ਦੀ ਐਸਡੀਐਮ ਸ੍ਰੀਮਤੀ ਅਨੂਪ੍ਰੀਤਾ ਜੌਹਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਸ੍ਰੀਮਤੀ ਜੌਹਲ ਨੇ ਸੁਸਾਇਟੀ ਵੱਲੋਂ ਕੀਤੇ ਅਜਿਹੇ ਸਮਾਜ ਸੇਵੀ ਕੰਮਾਂ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਖੂਨਦਾਨ ਪ੍ਰਤੀ ਨੌਜਵਾਨਾਂ ਲਾਮਬੰਦੀ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨ ਲਈ ਆਉਣ ਦਾ ਸੱਦਾ ਦਿੱਤਾ। ਕੈਂਪ ਵਿੱਚ 50 ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਇਹ ਪੰਜਵਾਂ ਖ਼ੂਨਦਾਨ ਕੈਂਪ ਸੀ ਜੋ ਪੀਜੀਆਈ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਚੇਅਰਮੈਨ ਬਚਿੱਤਰ ਸਿੰਘ ਟਿਵਾਣਾ, ਸਰਪ੍ਰਸਤ ਅਮਰ ਸਿੰਘ ਰੰਧਾਵਾ, ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਨਰਿੰਦਰ ਸਿੰਘ ਬਾਠ, ਜਸਵੰਤ ਸਿੰਘ ਸੇਖੋਂ, ਬਲਬੀਰ ਸਿੰਘ ਕੈਂਡੀ, ਬਲਜੀਤ ਸਿੰਘ ਢੀਂਡਸਾ, ਅਮਰਜੀਤ ਕੌਰ, ਰਣਜੀਤ ਸਿੰਘ, ਧਰਮਪਾਲ ਹੁਸ਼ਿਆਰਪੁਰੀ, ਗੁਰਦੀਪ ਸਿੰਘ, ਹਰਬੰਸ ਸਿੰਘ, ਫਕੀਰ ਚੰਦ, ਰਾਮ ਵੀਰ ਸਿੰਘ ਯਾਦਵ, ਸੁਰਿੰਦਰ ਸਿੰਘ, ਬਲਬੀਰ ਸਿੰਘ 48-ਸੀ, ਅਜਿੰਦਰ ਸਿੰਘ, ਹਰਦੇਵ ਸਿੰਘ ਕਲੇਰ ਹਾਜਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…