Nabaz-e-punjab.com

ਗੁਰਦੁਆਰਾ ਅੰਬ ਸਾਹਿਬ ਵਿੱਚ ਖੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਖਾਲਸਾ ਸਰਬੱਤ ਸੇਵਾ ਵੱਲੋਂ ਗੁਰੂ ਨਾਨਕ ਪਾਤਸਾਹ ਜੀ ਦੇ 550 ਵੇ ਪ੍ਰਕਾਸ਼ ਪੁਰਬ ਦੇ ਮੌਕੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਵਿਸ਼ਾਲ ਖੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ 200 ਤੋਂ ਵੱਧ ਸੰਸਥਾ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਜਦੋਂਕਿ 550 ਤੋਂ ਵੱਧ ਵਿਅਕਤੀਆਂ ਦੀ ਸਰੀਰਕ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਖਾਲਸਾ ਸਰਬੱਤ ਸੇਵਾ ਦੇ ਸੇਵਾਦਾਰ ਜਗਦੀਪ ਸਿੰਘ, ਸਤਿਵੰਦਰ ਸਿੰਘ, ਨਸੀਬ ਸਿੰਘ, ਜਸਵਿੰਦਰ ਸਿੰਘ, ਨਰਪਿੰਦਰ ਸਿੰਘ, ਪਾਲ ਸਿੰਘ, ਹਰਮਨ ਸਿੰਘ, ਧਰਮਿੰਦਰ ਸਿੰਘ, ਗੋਪਾਲ ਸ਼ਰਮਾ, ਹੈਪੀ ਸਿੰਘ ਹਾਜ਼ਰ ਸਨ। ਸੰਸਥਾ ਦੇ ਨੁਮਾਇੰਦੇ ਜਗਦੀਪ ਸਿੰਘ ਅਤੇ ਨਰਪਿੰਦਰ ਸਿੰਘ ਨੇ ਦੱਸਿਆ ਕਿ ਖਾਲਸਾ ਸਰਬੱਤ ਸੇਵਾ ਪਿਛਲੇ 5 ਸਾਲਾ ਤੋਂ ਚੰਗੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ। ਸੈਕਟਰ-32 ਹਸਪਤਾਲ ਵਿੱਚ ਲੰਗਰ ਦੀ ਸੇਵਾ, ਗਰੀਬ ਲੜਕੀਆਂ ਦੇ ਵਿਆਹ ਦੀ ਸੇਵਾ, ਲੋੜਵੰਦ ਮਰੀਜ਼ਾਂ ਦੇ ਇਲਾਜ ਦੀ ਸੇਵਾ, ਗਰੀਬ ਬੱਚਿਆਂ ਦੀ ਪੜਾਈ ਵਿੱਚ ਆਰਥਿਕ ਮਦਦ ਸਮੇਤ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਲਾਨਾ ਕਬੱਡੀ ਕੱਪ, ਖੇਡ ਗਰਾਉਂਡਾ ਦੀ ਸੇਵਾ, ਮੁਫ਼ਤ ਡਿਸਪੈਂਸਰੀ ਅਤੇ ਸਰਦੀ ਦੇ ਮੌਸਮ ਵਿੱਚ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਗਰੀਬ ਲੋੜਵੰਦਾਂ ਨੂੰ ਗਰਮ ਕੰਬਲਾਂ ਦੀ ਸੇਵਾ ਕੀਤੀ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…