ਅਕਾਲੀ ਦਲ ਨੂੰ ਝਟਕਾ: ਸੀਨੀਅਰ ਆਗੂ ਡਾ. ਮਨਮੋਹਨ ਭਾਗੋਵਾਲੀਆ ਆਪ ਵਿੱਚ ਸ਼ਾਮਲ

ਸੀਨੀਅਰ ਕਾਂਗਰਸੀ ਆਗੂ ਰਾਜਵਿੰਦਰ ਲੱਕੀ ਤੇ ਅਸ਼ੋਕ ਸਾਮਾ ਨੇ ਵੀ ਆਪਣੇ ਹੱਥ ਵਿੱਚ ਫੜਿਆ ਝਾੜੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਜਬਰਦਸਤ ਝਟਕਾ ਲਗਾ ਜਦੋਂ ਕਸ਼ਯਾਪ ਰਾਜਪੂਤ ਮਹਾਂ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ ਬੀਸੀ ਵਿੰਗ ਦੇ ਕੌਮੀ ਜਨਰਲ ਸਕੱਤਰ ਡਾ. ਮਨਮੋਹਨ ਸਿੰਘ ਭਾਗੋਵਾਲੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਦੀਆਂ ਤੋਂ ਪਾਰਟੀ ਉਮੀਦਵਾਰ ਕੰਵਰਪ੍ਰੀਤ ਸਿੰਘ ਕਾਕੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਨ ਕੀਤਾ। ਸ੍ਰੀ ਕੇਜਰੀਵਾਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਜਲਦੀ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਚੌਰ ਦੇ ਹਲਕਾ ਇੰਚਾਰਜ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਅਤੇ ਫਾਜ਼ਿਲਕਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਸ਼ੋਰ ਸਾਮਾ ਨੇ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਭਾਗੋਵਾਲੀਆ ਨੇ ਕਿਹਾ ਕ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਨਾਲ ਪਛੜੇ ਵਰਗਾਂ ਦੀਆਂ ਮੰਡਲ ਕਮਿਸਨ ਸਮੇਤ ਸਾਰੀਆ ਮੰਗਾਂ ਦੀ ਲੰਮੀ ਵਿਚਾਰ ਚਰਚਾ ਕਰਕੇ ਅਤੇ ਸ੍ਰੀ ਕੇਜਰੀਵਾਲ ਦੇ ਹਾਂ ਪੱਖੀ ਹੁੰਗਾਰੇ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕੇ ਪਿਛਲੀ ਸਰਕਾਰ ਵਿੱਚ ਕਸ਼ਯਪ ਬਰਾਦਰੀ ਨਾਲ ਬਹੁਤ ਵਧੀਕੀਆਂ ਅਤੇ ਵਿਤਕਰੇ ਹੋਏ ਹਨ। ਜਿਸ ਕਰਕੇ ਬਰਾਦਰੀ ਵਿੱਚ ਗੁੱਸਾ ਅਤੇ ਨਿਰਾਸ਼ਤਾ ਪਾਈ ਜਾ ਰਹੀ ਸੀ। ਹੁਣ ਕੌਮ ਆਪਣਾ ਬਦਲਾ ਗਠਜੋੜ ਖਿਲਾਫ ਵੋਟਾਂ ਪਾ ਕੇ ਆਮ ਆਦਮੀਂ ਪਾਰਟੀ ਦੀ ਸਰਕਾਰ ਬਣਾ ਕੇ ਲਵੇਗੀ ਅਤੇ ਆਪਣੇ ਲਮਕਦੇ ਮਸਲੇ ਹੱਲ ਕਰਵਾਏਗੀ ।
ਐਡਵੋਕੇਟ ਲੱਕੀ ਨੇ ਆਪਣਾ ਸਿਆਸੀ ਸਫਰ ਵਿਦਿਆਰਥੀ ਆਗੂ ਦੇ ਤੌਰ ’ਤੇ ਸ਼ੁਰੂ ਕੀਤਾ ਸੀ ਅਤੇ 2004 ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਪ੍ਰਧਾਨ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਿਲ ਹੋਏ ਅਤੇ ਨਵਾਂਸ਼ਹਿਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ। ਉਨਾਂ ਨੇ 2012 ਵਿੱਚ ਕਾਂਗਰਸ ਦੀ ਟਿਕਟ ਉਤੇ ਬਲਾਚੌਰ ਤੋਂ ਵਿਧਾਨ ਸਭਾ ਚੋਣ ਲੜੀ ਸੀ। ਕੈਪਟਨ ਅਮਰਿੰਦਰ ਸਿੰਘ , ਅੰਬਿਕਾ ਸੋਨੀ ਅਤੇ ਵਿਜੇਇੰਦਰ ਸਿੰਗਲਾ ਦੇ ਕਰੀਬੀ ਸਮਝੇ ਜਾਂਦੇ ਐਡਵੋਕੇਟ ਲੱਕੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਵੈਲਫੇਅਰ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਐਡਵੋਕੇਟ ਅਸ਼ੋਕ ਸਾਮਾ ਫਾਜਿਲਕਾ ਨਾਲ ਸਬੰਧਿਤ ਹਨ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਦੇ ਕਰੀਬੀ ਰਹੇ ਹਨ। ਉਨਾਂ ਨੇ ਫਾਜਿਲਕਾ ਬਲਾਕ ਕਾਂਗਰਸ ਪ੍ਰਧਾਨ ਵਜੋਂ ਸੇਵਾਵਾਂ ਦਿੱਤੀਆਂ ਸਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਹਨ ਅਤੇ ਆਪਣੇ ਇਲਾਕੇ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਲਾਹ ਦਿੰਦੇ ਰਹੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…