ਭਾਜਪਾ ਦਾ ਝੰਡਾ ਬੁਲੰਦ ਰੱਖਣ ਲਈ ਸਰਕਾਰੀ ਜਬਰ ਦਾ ਮੂੰਹ ਤੋੜ ਜਵਾਬ ਦੇਵਾਂਗੇ: ਸੈਹਬੀ ਆਨੰਦ

ਸੈਹਬੀ ਆਨੰਦ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਸੀ ਚੋਣ ਲੜਨ ਦੀ ਇਜਾਜ਼ਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਦੇ ਸੀਨੀਅਰ ਮੈਂਬਰ ਸੈਹਬੀ ਆਨੰਦ ਨੇ ਕਿਹਾ ਕਿ ਭਾਜਪਾ ਦਾ ਝੰਡਾ ਬੁਲੰਦ ਰੱਖਣ ਲਈ ਸਰਕਾਰੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਹੁਕਮਰਾਨਾਂ ਦੀਆਂ ਵਧੀਕੀਆਂ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸੈਹਬੀ ਆਨੰਦ ਨੇ ਕਿਹਾ ਕਿ ਧੱਕੇਸ਼ਾਹੀ ਕਿਸੇ ਵੀ ਕਿਸਮ ਦੀ ਹੋਵੇ ਉਸ ਦਾ ਕਾਨੂੰਨੀ ਪੱਖੋਂ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਭਾਵੇਂ ਉਹ ਚੋਣ ਜਿੱਤਣ ਵਿੱਚ ਕਾਮਯਾਬ ਨਹੀਂ ਹੋ ਸਕੇ ਪ੍ਰੰਤੂ ਲੋਕਾਂ ਨੇ ਜੋ ਪਿਆਰ ਅਤੇ ਅਸ਼ੀਰਵਾਦ ਦਿੱਤਾ ਹੈ ਅਤੇ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਕੇ ਲਗਾਤਾਰ ਭਲਾਈ ਦੇ ਕੰਮ ਜਾਰੀ ਰੱਖਣਗੇ।
ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਰੱਜ ਕੇ ਧੱਕੇਸ਼ਾਹੀ ਕੀਤੀ ਗਈ ਅਤੇ ਇਨਸਾਫ਼ ਲਈ ਉਨ੍ਹਾਂ ਨੂੰ ਅਦਾਲਤ ਦੀ ਸ਼ਰਨ ਵਿੱਚ ਜਾਣਾ ਪਿਆ ਹੈ। ਅੰਤ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਉਸਾਰੂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਇਕਲੌਤੇ ਅਜਿਹੇ ਭਾਜਪਾ ਉਮੀਦਵਾਰ ਹਨ, ਜਿਨ੍ਹਾਂ ਨੂੰ ਨਾ ਸਿਰਫ਼ ਮੁਹਾਲੀ ਬਲਕਿ ਪੂਰੇ ਪੰਜਾਬ ਭਰ ’ਚੋਂ ਸਭ ਤੋਂ ਵੱਧ 751 ਵੋਟਾਂ ਪਈਆਂ ਹਨ।
ਉਹ ਵੀ ਉਸ ਹਾਲਤ ਵਿੱਚ ਜਦੋਂ ਉਨ੍ਹਾਂ ਦੇ ਚੋਣ ਲੜਨ ’ਤੇ ਗੰਭੀਰ ਸਵਾਲ ਉੱਠ ਰਹੇ ਸਨ। 4 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਰਿਟਰਨਿੰਗ ਅਫ਼ਸਰ ਨੇ ਉਨ੍ਰਾਂ ਦੇ ਪੇਪਰ ਰੱਦ ਕਰ ਦਿੱਤੇ ਸਨ ਕਿਉਂਕਿ ਉਨ੍ਹਾਂ ਵਿੱਚ ਪੇਸ਼ਕਾਰ ਦੇ ਹਸਤਾਖਰ ਨਹੀਂ ਸਨ। ਉਸ ਵੇਲੇ ਇਹ ਚਰਚਾ ਵੀ ਜੋਰ ਫੜ ਗਈ ਸੀ ਕਿ ਸੈਹਬੀ ਆਨੰਦ ਨੇ ਪੰਜਾਬ ਵਿੱਚ ਪਾਰਟੀ ਦੇ ਵਿਰੋਧ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਾਮਜ਼ਦਗੀ ਪੱਤਰ ਜਾਣਬੁਝ ਕੇ ਖਾਰਿਜ ਕਰਵਾਏ ਗਏ ਹਨ, ਪ੍ਰੰਤੂ ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਇਆ ਤਾਂ ਸਾਰਿਆਂ ਦੀਆਂ ਅੱਖਾਂ ਖੁੱਲ੍ਹ ਗਈਆਂ। ਇਸ ਤਰ੍ਹਾਂ ਜਿਹੜਾ ਚੋਣ ਪ੍ਰਚਾਰ ਦਾ ਸਮਾਂ ਸੀ, ਉਹ ਉਸ ਦਾ ਅਦਾਲਤਾਂ ਵਿੱਚ ਕਾਨੂੰਨੀ ਚਾਰਾਜੋਈ ਕਰਦਿਆਂ ਬਤੀਤ ਹੋ ਗਿਆ ਜਦੋਂ ਉਸ ਨੂੰ ਚੋਣ ਲੜਨ ਦੀ ਇਜਾਜ਼ਤ ਮਿਲੀ ਤਾਂ ਉਦੋਂ ਚੋਣ ਪ੍ਰਚਾਰ ਦਾ ਸਮਾਂ ਬੰਦ ਹੋ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਸ਼ਹਿਰ ਵਾਸੀਆਂ ਨੇ ਉਸ ਨੂੰ ਵੋਟਾਂ ਦੇ ਰੂਪ ਵਿੱਚ ਬਹੁਤ ਸਾਰਾ ਪਿਆਰ ਅਤੇ ਸਤਿਕਾਰ ਦੇ ਕੇ ਉਸ ਦਾ ਹੌਸ਼ਲਾ ਬੁਲੰਦ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…