Nabaz-e-punjab.com

ਬੋਰਡ ਮੁਖੀ ਨੇ ਸੁਲਤਾਨਪੁਰ ਲੋਧੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਅੱਜ ਕਪੂਰਥਲਾ ਵਿੱਚ ਉੱਚ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਦੀ ਬੈਠਕ ਨੂੰ ਸੰਬੋਧਨ ਕਰਕੇ 13 ਨਵੰਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਕਰਵਾਏ ਜਾਣ ਵਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਰਾਜ ਭਰ ਵਿੱਚ ਅੱਵਲ ਰਹਿਣ ਵਾਲੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਵੱਲੋਂ 13 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੀ ਮੁੱਖ ਸਟੇਜ ਉੱਤੇ 3 ਘੰਟੇ ਦਾ ਪ੍ਰੋਗਰਾਮ ਜੋ ਕਿ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ, ਪੇਸ਼ ਕੀਤੇ ਜਾਣ ਦੀ ਯੋਜਨਾ ਹੈ।
ਸ੍ਰੀ ਕਲੋਹੀਆ ਨੇ ਸਕੂਲ ਮੁਖੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਕੇ ਕਿਹਾ ਕਿ ਵਿਦਿਆਰਥੀਆਂ ਅਤੇ ਸਾਡੇ ਸਭ ਲਈ ਜ਼ਿੰਦਗੀ ਵਿੱਚ ਇੱਕ ਵਾਰ ਮਿਲਣ ਵਾਲਾ ਇਹ ਸੁਨਹਿਰੀ ਮੌਕਾ ਹੈ, ਜਿਸ ਅਧੀਨ ਵਿਦਿਆਰਥੀਆਂ ਨੂੰ ਮੁੱਖ ਸਥਾਨ ਉੱਤੇ ਆਪਣੀ ਰੂਹਾਨੀ ਪੇਸ਼ਕਾਰੀ ਦਾ ਮੌਕਾ ਮਿਲੇਗਾ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਸਕੂਲ ਯੂਨੀਫਾਰਮ ਵਿੱਚ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮੌਕੇ ਤੇ ਲਿਆਉਣ ਜਿਸ ਨਾਲ ਸ਼ਰਧਾ ਪੂਰਵਕ ਇਸ ਮੌਕੇ ਨੂੰ ਮਾਣਿਆ ਜਾ ਸਕੇ।
ਮੀਟਿੰਗ ਵਿੱਚ ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਕਪੂਰਥਲਾ ਦੇ ਏਡੀਸੀ (ਵਿਕਾਸ), ਡੀਈਓ ਮਾਸਾ ਸਿੰਘ, ਡਿਪਟੀ ਡੀਈਓ ਬਿਕਰਮਜੀਤ ਸਿੰਘ, ਤਰਨ ਤਾਰਨ ਦੇ ਡੀਈਓ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਪੂਰਥਲਾ ਖ਼ੇਤਰੀ ਦਫ਼ਤਰ ਦੇ ਅਧਿਕਾਰੀ, ਤਰਨ ਤਾਰਨ ਦੇ ਮੈਨੇਜਰ ਸਕੱਤਰ ਸਿੰਘ, ਇਨ੍ਹਾਂ ਹੀ ਜ਼ਿਲ੍ਹਿਆਂ ਨਾਲ ਸਬੰਧਤ 157 ਸਕੂਲਾਂ ਦੇ ਮੁਖੀ, ਰਾਸਾ ਦੇ ਨੁਮਾਇੰਦੇ ਅਤੇ ਐਸੋਸੀਏਟਿਡ ਸਕੂਲਾਂ ਦੇ ਮੁਖੀ ਵੀ ਹਾਜਰ ਸਨ। ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਕਪੂਰਥਲਾ ਦੇ ਡੀਈਓ ਜੋ ਕਿ ਇਸ ਸਮਾਗਮ ਦੇ ਕੋਆਰਡੀਨੇਟਰ ਹੋਣਗੇ, ਦੀ ਨਿਗਰਾਨੀ ਅਤੇ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰਕੇ ਇਸ ਮੌਕੇ ਨੂੰ ਯਾਦਗਾਰੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…