Nabaz-e-punjab.com

ਹੁਣ ਸਿੱਖਿਆ ਬੋਰਡ ਨੇ ਦਿਹਾੜੀਦਾਰ ਕਰਮਚਾਰੀਆਂ ਨੂੰ ਮਿਲੇਗਾ ਮੈਡੀਕਲ ਸਹੂਲਤਾਂ ਦਾ ਲਾਭ: ਕਲੋਹੀਆ

ਬੋਰਡ ਨੇ ਦਿਹਾੜੀਦਾਰ ਕਰਮਚਾਰੀਆਂ ਦੀ ਈਐਸਆਈ ਹਸਪਤਾਲ ਵਿੱਚ ਮੁਫ਼ਤ ਇਲਾਜ ਦੀ ਚਿਰਕੌਨੀ ਮੰਗ ਪੂਰੀ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਈਐਸਆਈ ਹਸਪਤਾਲਾਂ ਵਿੱਚ ਮੈਡੀਕਲ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਲਾਭ ਮਿਲੇਗਾ। ਇਸ ਸਬੰਧੀ ਬੋਰਡ ਮੈਨੇਜਮੈਂਟ ਨੇ ਪਹਿਲਕਦਮੀ ਕਰਦਿਆਂ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਲੜੀ ਤਹਿਤ ਦਿਹਾੜੀਦਾਰ ਕਰਮਚਾਰੀਆਂ ਨੂੰ ਕਰਮਚਾਰੀ ਰਾਜ ਬੀਮਾ ਨਿਗਮ (ਈਐਸਆਈਸੀ) ਅਧੀਨ ਰਜਿਸਟਰਡ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿਹਾੜੀਦਾਰ ਕਰਮਚਾਰੀ ਇਸ ਸੁਵਿਧਾ ਤੋਂ ਵਾਂਝੇ ਸਨ। ਲੇਕਿਨ ਹੁਣ ਉਨ੍ਹਾਂ ਨੂੰ ਵੀ ਫੈਕਟਰੀ ਕਾਮਿਆਂ ਵਾਂਗ ਈਐਸਆਈ ਹਸਪਤਾਲ ਵਿੱਚ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ ਮਿਲਣਗੀਆਂ। ਜਦੋਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਖ਼ਰਚੇ ’ਤੇ ਮਹਿੰਗਾ ਇਲਾਜ ਅਤੇ ਟੈੱਸਟ ਵਗੈਰਾ ਕਰਵਾਉਂਦੇ ਪੈਂਦੇ ਸਨ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਬੋਰਡ ਵਿੱਚ ਕੰਮ ਕਰਦੇ ਦਿਹਾੜੀਦਾਰ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਮਚਾਰੀ ਰਾਜ ਬੀਮਾ ਨਿਗਮ ਸਕੀਮ ਤਹਿਤ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਬੋਰਡ ਮੈਨੇਜਮੈਂਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਲੇਖਾ ਸ਼ਾਖਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਲਗਭਗ 427 ਦਿਹਾੜੀਦਾਰ ਕਰਮਚਾਰੀਆਂ ਨੂੰ ਇਹ ਸੁਵਿਧਾ ਮੁਹੱਈਆ ਕਰਵਾਈ ਗਈ ਹੈ।
ਸ੍ਰੀ ਕਲੋਹੀਆ ਨੇ ਦੱਸਿਆ ਕਿ ਸਿੱਖਿਆ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਕਾਰਜਾਂ ਵਿੱਚ ਬੋਰਡ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਮੁਫ਼ਤ ਮੈਡੀਕਲ ਸੁਵਿਧਾ ਦਾ ਲਾਭ ਮਿਲਣਾ ਇਕ ਬਹੁਤ ਵੱਡਾ ਤੋਹਫ਼ਾ ਹੈ ਅਤੇ ਲੇਖਾ ਸ਼ਾਖਾ ਦੀ ਵੀ ਅਹਿਮ ਪ੍ਰਾਪਤੀ ਹੈ। ਅੱਜ ਚੇਅਰਮੈਨ ਨੇ ਜਦੋਂ ਬੋਰਡ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਇਹ ਗੱਲ ਦੱਸੀ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਝਲਕ ਰਹੀ ਸੀ। ਉਨ੍ਹਾਂ ਦੱਸਿਆ ਕਿ ਈਐਸਆਈ ਹਸਪਤਾਲਾਂ ਵਿੱਚ ਬੋਰਡ ਦੇ ਦਿਹਾੜੀਦਾਰ ਕਰਮਚਾਰੀਆਂ ਦੇ ਸਾਰੇ ਟੈਸਟ ਅਤੇ ਦਵਾਈਆਂ ਅਤੇ ਵਧੀਆਂ ਇਲਾਜ ਹੋਵੇਗਾ। ਇਸ ਮੌਕੇ ਸ੍ਰੀ ਕਲੋਹੀਆ ਨੇ ਬੋਰਡ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ। ਦਿਹਾੜੀਦਾਰ ਕਰਮਚਾਰੀਆਂ ਨੇ ਵੀ ਚੇਅਰਮੈਨ ਅਤੇ ਲੇਖਾ ਸ਼ਾਖਾ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਬੋਰਡ ਦੇ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ, ਸਹਾਇਕ ਸਕੱਤਰ ਲੇਖਾ ਸ੍ਰੀਮਤੀ ਕਾਂਤਾ ਮੋਂਗਾ ਅਤੇ ਕੁਲਦੀਪ ਕੌਰ ਅਤੇ ਸਿੱਖਿਆ ਬੋਰਡ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…