Share on Facebook Share on Twitter Share on Google+ Share on Pinterest Share on Linkedin ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਿੱਖਿਆ ਬੋਰਡ ਵੱਲੋਂ 3 ਦਿਨਾਂ ’ਚ ਕੀਤਾ ਜਾਵੇਗਾ ਅਰਜ਼ੀਆਂ ਦਾ ਨਿਪਟਾਰਾ ਡੁਪਲੀਕੇਟ ਕਾਪੀ ਪ੍ਰਾਪਤੀ ਲਈ ਵਿਧੀ ਨੂੰ ਸਰਲ ਬਣਾਇਆ, ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ ਅਰਜ਼ੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਕੰਮਾਂ ਕਾਰਾਂ ਵਿੱਚ ਮੁੱਖ ਦਫ਼ਤਰ ਵਿੱਚ ਆਉਂਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਖੱਜਲ-ਖੁਆਰੀ ਘਟਾਉਣ ਲਈ ਬਿਨੈਕਾਰਾਂ ਦੀਆਂ ਅਰਜ਼ੀਆਂ ਦਾ ਤਿੰਨ ਦਿਨਾਂ ਦੇ ਅੰਦਰ ਅੰਦਰ ਨਿਪਟਾਰਾ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ-ਕਮ-ਸਕੂਲ ਬੋਰਡ ਦੇ ਕਾਰਜਕਾਰੀ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਟੀਫਿਕੇਟਾਂ ਦੀ ਸੈਕਿੰਡ ਕਾਪੀ (ਡੁਪਲੀਕੇਟ ਕਾਪੀ) ਪ੍ਰਾਪਤ ਕਰਨ ਲਈ ਆ ਰਹੀਆਂ ਦਿੱਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੋਰਡ ਵੱਲੋਂ ਇਸ ਸਾਰੀ ਪ੍ਰਕਿਰਿਆ ਨੂੰ ਸਰਲ ਕੀਤਾ ਗਿਆ ਹੈ। ਮੌਜੂਦਾ ਪ੍ਰਕਿਰਿਆ ਵਿੱਚ ਅਜਿਹਾ ਸਰਟੀਫਿਕੇਟ ਜਾਰੀ ਕਰਨ ਲਈ ਲਗਭਗ 37 ਪੜਾਅ ਹੁੰਦੇ ਸਨ ਪ੍ਰੰਤੂ ਹੁਣ ਇਸ ਨੂੰ ਸਰਲ ਬਣਾਉਂਦਿਆਂ ਕੇਵਲ 4 ਪੜਾਅ ਹੀ ਰਹਿ ਗਏ ਹਨ। ਇਸ ਸਬੰਧੀ ਸਬੰਧਤ ਵਿਅਕਤੀ ਨੂੰ ਬੋਰਡ ਦੇ ਮੁੱਖ ਦਫ਼ਤਰ ਜਾਂ ਹੋਰ ਬਰਾਂਚਾਂ ਵਿੱਚ ਵੀ ਨਹੀਂ ਆਉਣਾ ਪਵੇਗਾ ਸਗੋਂ ਉਹ ਆਨਲਾਈਨ ਅਰਜ਼ੀ ਦੇ ਸਕਦਾ ਹੈ। ਬੋਰਡ ਵਿੱਚ ਪ੍ਰਾਪਤ ਹੋਈਆਂ ਅਜਿਹੀਆਂ ਅਰਜ਼ੀਆਂ ਦਾ ਨਿਪਟਾਰਾ ਸਮਾਂ-ਬੱਧ ਤਰੀਕੇ ਨਾਲ 3 ਦਿਨਾਂ ਵਿੱਚ ਕੀਤਾ ਜਾਵੇਗਾ। ਡੁਪਲੀਕੇਟ ਸਰਟੀਫਿਕੇਟ ਦਾ ਨਾਂ ਬਦਲ ਕੇ ‘ਸਰਟੀਫਿਕੇਟ ਦੀ ਦੂਜੀ ਕਾਪੀ (ਸੈਕਿੰਡ ਕਾਪੀ ਆਫ਼ ਸਰਟੀਫਿਕੇਟ) ਰੱਖਿਆ ਗਿਆ ਹੈ। ਬੋਰਡ ਮੈਨੇਜਮੈਂਟ ਨੇ ਸਪੱਸ਼ਟ ਕੀਤਾ ਕਿ ਡੁਪਲੀਕੇਟ ਸਰਟੀਫਿਕੇਟ ਹਾਸਲ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਮਾਧਿਅਮ ਰਾਹੀ ਹੀ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਸਬੰਧੀ ਲੋੜੀਂਦੀ ਫੀਸ ਵੀ ਆਨਲਾਈਨ ਹੀ ਪ੍ਰਾਪਤ ਕੀਤੀ ਜਾਵੇਗੀ। ਜਿਸ ਦੇ ਲਈ ਬੋਰਡ ਵੱਲੋਂ ਇੱਕ ਪੇਮੈਂਟ ਗੈਟਵੇਅ ਵੀ ਤਿਆਰ ਕਰ ਲਿਆ ਗਿਆ ਹੈ। ਸਬੰਧਤ ਵੱਲੋਂ ਆਨਲਾਈਨ ਦਰਖ਼ਾਸਤ ਦੇਣ ਅਤੇ ਲੋੜੀਂਦੀ ਫੀਸ ਜਮਾ ਕਰਵਾਉਣ ਉਪਰੰਤ ਉਸ ਨੂੰ ਇਕ ਰਜਿਸਟ੍ਰੇਸ਼ਨ ਨੰਬਰ ਉਸ ਦੀ ਦਰਖ਼ਾਸਤ ਦੇ ਸਬੰਧ ਵਿੱਚ ਉਸਦੇ ਮੋਬਾਈਲ ’ਤੇ ਟੈਕਸਟ ਮੈਸਜ ਦੇ ਰੂਪ ਵਿੱਚ ਭੇਜਿਆ ਜਾਵੇਗਾ ਅਤੇ ਉਹ ਇਸ ਰਜਿਸਟ੍ਰੇਸ਼ਨ ਨੰਬਰ ਰਾਹੀਂ ਆਪਣੀ ਅਰਜ਼ੀ ਦਾ ਸਟੇਟਸ ਵੀ ਚੈੱਕ ਕਰ ਸਕੇਗਾ। ਬੋਰਡ ਮੈਨੇਜਮੈਂਟ ਨੇ ਇਸ ਸਬੰਧੀ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਉਕਤ ਸਰਟੀਫਿਕੇਟ ਪ੍ਰਾਪਤ ਕਰਨ ਲਈ ਕੇਵਲ ਆਨਲਾਈਨ ਵਿਧੀ ਰਾਹੀਂ ਹੀ ਅਪਲਾਈ ਕੀਤਾ ਜਾਵੇ ਤਾਂ ਜੋ ਅਜਿਹੇ ਸਰਟੀਫਿਕੇਟਾਂ ਨੂੰ ਜਾਰੀ ਕਰਨ ਦੇ ਕੰਮ ਦਾ ਨਿਪਟਾਰਾ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਬੋਰਡ ਹੋਰ ਬਾਕੀ ਕੰਮਾਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਯਤਨ ਕਰੇਗਾ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਜ਼ਿਆਦਾ ਖੱਜਲ-ਖੁਆਰ ਨਾ ਹੋਣਾ ਪਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ