Nabaz-e-punjab.com

ਸਿੱਖਿਆ ਬੋਰਡ ਵੱਲੋਂ ਬਿਨਾਂ ਲੇਟ ਫੀਸ ਦਾਖ਼ਲਿਆਂ ਦੀ ਮਿਤੀ ਵਿੱਚ ਵਾਧਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਬਿਨਾਂ ਲੇਟ ਫੀਸ ਦਾਖ਼ਲਿਆਂ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਇੱਥੇ ਦੇਰ ਸ਼ਾਮ ਜਾਰੀ ਬਿਆਨ ਵਿੱਚ ਸਿੱਖਿਆ ਬੋਰਡ ਦੇ ਬੁਲਾਰੇ ਨੇ ਕਿਹਾ ਕਿ ਸਾਲ 2020-21 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਸਕੂਲ ਬੋਰਡ ਦੀ ਵੈੱਬਸਾਈਟ ਤੋਂ ਸਿੱਧਾ ਆਨਲਾਈਨ ਦਾਖ਼ਲਾ ਖ਼ੁਦ ਹੀ ਕਰ ਸਕਣਗੇ। ਓਪਨ ਸਕੂਲ ਪ੍ਰਣਾਲੀ ਰਾਹੀਂ ਦਾਖ਼ਲਾ ਲੈਣ ਦਾ ਕੇਵਲ ਇਹੀ ਢੰਗ ਹੈ। ਦਾਖ਼ਲੇ ਲਈ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਦੇ Open School ਲਿੰਕ ’ਤੇ ਕਲਿੱਕ ਕਰਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਾਖਲਾ ਫਾਰਮ ਆਨਲਾਈਨ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਵੀ online ਰਹੇਗੀ ਤਾਂ ਜੋ ਫੀਸ ਸਿੱਧਾ ਬੋਰਡ ਦੇ ਖਾਤੇ ਵਿੱਚ ਜਮ੍ਹਾਂ ਹੋਵੇ।
ਸਿੱਖਿਆ ਬੋਰਡ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਓਪਨ ਸਕੂਲ ਦੇ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਬਿਨਾਂ ਲੇਟ ਫੀਸ ਨਾਲ ਦਾਖ਼ਲਿਆਂ ਦੀ ਅੰਤਿਮ ਮਿਤੀ 31 ਅਗਸਤ ਤੋਂ ਵਧਾ ਕੇ 21 ਸਤੰਬਰ ਕਰ ਦਿੱਤੀ ਗਈ ਹੈ। ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੇ ਸਿੱਖਿਆ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਫੀਸ ਅਦਾ ਨਹੀਂ ਕਰਨੀ ਹੋਵੇਗੀ। ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਦੇ ਦਾਖ਼ਲੇ ਲਈ ਪ੍ਰਾਸਪੈਕਟਸ ਤੇ ਪਾਠਕ੍ਰਮ ਵੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਹੀ ਉਪਲਬਧ ਹਨ। ਜੇਕਰ ਦੋਵੇਂ ਕੋਰਸਾਂ ਲਈ ਦਾਖ਼ਲਿਆਂ ਅਤੇ ਫੀਸ ਜਮ੍ਹਾਂ ਕਰਵਾਉਣ ਵਿੱਚ ਮੌਕੇ ਦੇ ਹਾਲਾਤਾਂ ਅਨੁਸਾਰ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸ ਸਬੰਧੀ ਜਨਤਕ ਸੂਚਨਾਵਾਂ ਅਤੇ ਮੀਡੀਆ ਰਾਹੀਂ ਸੂਚਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…