Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਨੇ ਨਵਾਂ ਸੈਸ਼ਨ ਸ਼ੁਰੂ ਤੋਂ ਪਹਿਲਾਂ 100 ਫੀਸਦੀ ਕਿਤਾਬਾਂ ਛਾਪ ਕੇ ਇਤਿਹਾਸ ਸਿਰਜਿਆ ਸਕੂਲਾਂ ਵਿੱਚ ਹਾਜ਼ਰ ਹੋਣ ’ਤੇ ਸਾਰੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਹੋਣਗੀਆਂ ਨਵੀਆਂ ਕਿਤਾਬਾਂ: ਚੇਅਰਮੈਨ ਸਿੱਖਿਆ ਬੋਰਡ ਨੇ ਬਲਾਕ ਪੱਧਰ ’ਤੇ ਸ਼ੁਰੂ ਕੀਤੀ ਕਿਤਾਬਾਂ ਦੀ ਸਪਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵਾਂ ਸਿੱਖਿਆ ਸੈਸ਼ਨ ਸ਼ੁਰੂ ਤੋਂ ਪਹਿਲਾਂ 100 ਫੀਸਦੀ ਪਾਠ-ਪੁਸਤਕਾਂ ਤਿਆਰ ਕਰਕੇ ਇਤਿਹਾਸ ਸਿਰਜਿਆ ਹੈ, ਜਦੋਂਕਿ ਇਸ ਤੋਂ ਪਹਿਲਾਂ ਹਰੇਕ ਸਾਲ ਸਕੂਲਾਂ ਵਿੱਚ ਸਮੇਂ ਸਿਰ ਕਿਤਾਬਾਂ ਨਾ ਪਹੁੰਚਣ ਅਤੇ ਛਪਾਈ ਵਿੱਚ ਦੇਰੀ ਹੋਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆ ਬਣਦੀਆਂ ਰਹੀਆਂ ਹਨ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਬੋਰਡ ਵੱਲੋਂ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਪਲਾਈ ਕੀਤੀਆਂ ਜਾਂਦੀਆਂ ਹਨ। ਜਿਸ ਵਿੱਚ ਲਗਪਗ 1 ਕਰੋੜ 70 ਲੱਖ ਪਾਠ-ਪੁਸਤਕਾਂ ਸੋਸ਼ਲ ਵੈਲਫੇਅਰ ਵਿਭਾਗ ਅਤੇ 50 ਲੱਖ ਕਿਤਾਬਾਂ ਵੇਚਣ ਲਈ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਬੋਰਡ ਵੱਲੋਂ 335 ਟਾਈਟਲ ਛਾਪੇ ਗਏ ਹਨ, 320 ਪੁਸਤਕਾਂ ਦੇ ਮੁੱਲ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਪ੍ਰੰਤੂ ਕਈ ਕਿਤਾਬਾਂ ਦੇ ਪੰਨੇ ਜ਼ਿਆਦਾ ਛਪਣ ਕਾਰਨ ਕਾਗਜ਼ ਦੇ ਪੈਸੇ ਜੋੜੇ ਗਏ ਹਨ। ਬੋਰਡ ਮੁਖੀ ਨੇ ਦੱਸਿਆ ਕਿ ਬਾਰ੍ਹਵੀਂ ਸ਼ੇ੍ਰਣੀ ਲਈ 15 ਕਿਤਾਬਾਂ ਐਨਸੀਈਆਰਟੀ ਦੀਆਂ ਸ਼ਰਤਾਂ ਮੁਤਾਬਕ ਛਾਪੀਆਂ ਜਾਂਦੀਆਂ ਸਨ, ਇਸ ਸਾਲ ਸਿੱਖਿਆ ਬੋਰਡ ਪਹਿਲੀ ਵਾਰ ਆਪਣੇ ਤੌਰ ’ਤੇ ਕਿਤਾਬਾਂ ਛਾਪ ਕੇ ਜਾਰੀ ਕਰ ਰਿਹਾ ਹੈ। ਜਿਨ੍ਹਾਂ ’ਚੋਂ 10 ਟਾਈਟਲਾਂ ਦੀ ਕੀਮਤ ਘਟਾਈ ਗਈ ਅਤੇ 5 ਟਾਈਟਲਾਂ ਦੇ ਮੁੱਲ ਵਿੱਚ ਨਾ ਮਾਤਰ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕਿਤਾਬਾਂ ਵਿੱਚ ਪਹਿਲਾਂ ਨਾਲੋਂ ਪਾਠਕ੍ਰਮਾਂ ਵਿੱਚ ਵਾਧਾ ਅਤੇ ਮਲਟੀਕਲਰ ਵਿੱਚ ਛਾਪੀਆਂ ਗਈਆਂ ਹਨ। ਇਨ੍ਹਾਂ ਦੀਆਂ ਕੀਮਤਾਂ ਵਿੱਚ ਸਿੱਖਿਆ ਬੋਰਡ ਵੱਲੋਂ ਪਾਸ ਉਸ ਫਾਰਮੂਲੇ ਅਨੁਸਾਰ ਹੀ ਵਾਧਾ ਕੀਤਾ ਗਿਆ ਹੈ। ਜਿਸ ਅਨੁਸਾਰ ਬਾਕੀ ਪੁਸਤਕਾਂ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਰਹੀਆਂ ਹਨ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਿਤਾਬਾਂ ਦੀ ਸਪਲਾਈ ਬਲਾਕ ਪੱਧਰ ’ਤੇ ਸ਼ੁਰੂ ਕਰ ਦਿੱਤੀ ਹੈ ਜਦੋਂ ਵਿਦਿਆਰਥੀ ਸਕੂਲਾਂ ਵਿੱਚ ਪਹਿਲੇ ਦਿਨ ਹਾਜ਼ਰ ਹੋਣਗੇ ਤਾਂ ਸਾਰੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਨਵੀਆਂ ਕਿਤਾਬਾਂ ਉਪਲਬਧ ਹੋਣਗੀਆਂ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਜਿਹੜੀਆਂ ਕਿਤਾਬਾਂ ਸੋਸ਼ਲ ਵੈਲਫੇਅਰ ਵਿਭਾਗ ਲਈ ਛਾਪੀਆਂ ਗਈਆਂ ਹਨ। ਉਨ੍ਹਾਂ ਬਦਲੇ ਪੰਜਾਬ ਸਰਕਾਰ ਵੱਲੋਂ ਕੋਈ ਅਗਾਊਂ ਅਦਾਇਗੀ ਨਹਂੀਂ ਕੀਤੀ ਗਈ। ਜਦੋਂਕਿ ਪਿਛਲੇ ਸਮੇਂ ਸਪਲਾਈ ਕੀਤੀਆਂ ਕਿਤਾਬਾਂ ਦੀ ਭਰਪਾਈ ਵੀ ਨਹੀਂ ਕੀਤੀ ਗਈ ਹੈ, ਪ੍ਰੰਤੂ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਬੋਰਡ ਨੇ ਕਿਤਾਬਾਂ ਛਾਪ ਕੇ ਦਿੱਤੀਆਂ ਜਾ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ