
ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਐਲਾਨਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਹੋਈ ਇਸ ਸਪਲੀਮੈਂਟਰੀ ਪ੍ਰੀਖਿਆ ਵਿੱਚ ਕੁੱਲ 2234 ਪ੍ਰੀਖਿਆਰਥੀ ਅਪੀਅਰ ਹੋਏ ਸੀ। ਜਿਨ੍ਹਾਂ ਚੋਂ 1727 ਪ੍ਰੀਖਿਆਰਥੀ ਪਾਸ ਹੋਏ। ਇਨ੍ਹਾਂ ਸਫਲ ਪ੍ਰੀਖਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 77.31 ਫੀਸਦੀ ਰਹੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਦਾ ਨਤੀਜਾ 6 ਅਕਤੂਬਰ ਨੂੰ ਸਵੇਰੇ 10 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਦੇ ਰਿਜ਼ਲਟ ਸੈਕਸ਼ਨ ਅਧੀਨ ਉਪਲਬਧ ਕਰਵਾਇਆ ਜਾਵੇਗਾ।