Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਛੁੱਟੀ ਵਾਲੇ ਦਿਨ ਖੇਤਰੀ ਦਫ਼ਤਰਾਂ ਤੇ ਮੁਲਾਂਕਣ ਕੇਂਦਰਾਂ ਦੀ ਚੈਕਿੰਗ

ਕਿਤਾਬਾਂ ਦੀ ਸਪਲਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਤੇ ਉੱਤਰ ਪੱਤਰੀਆਂ ਦੇ ਮੁਲਾਂਕਣ ਕਾਰਜਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਅੱਜ ਛੁੱਟੀ ਵਾਲੇ ਦਿਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਖੇਤਰੀ ਦਫ਼ਤਰਾਂ ਅਤੇ ਮੁਲਾਂਕਣ ਕੇਂਦਰਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਵੱਲੋਂ ਪਾਠ-ਪੁਸਤਕਾਂ ਦੀ ਚੱਲ ਰਹੀ ਸਪਲਾਈ ਸਬੰਧੀ ਇੰਤਜ਼ਾਮਾਂ ਅਤੇ ਮੁਲਾਂਕਣ ਕੇਂਦਰਾਂ ਵਿੱਚ ਉਤਰ-ਪੱਤਰੀਆਂ ਦੀ ਮਾਰਕਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਸ੍ਰੀ ਕਲੋਹੀਆ ਵੱਲੋਂ ਪਹਿਲਾ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖੇਤਰੀ ਦਫ਼ਤਰ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਖੇਤਰੀ ਦਫ਼ਤਰ ਵਿੱਚ ਕਿਤਾਬਾਂ ਸਪਲਾਈ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਦੇ 19 ਬਲਾਕਾਂ ਵਿੱਚ ਕੁੱਲ 7 ਲੱਖ 98 ਹਜ਼ਾਰ 654 ਕਿਤਾਬਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ। ਇਸ ਮਗਰੋਂ ਚੇਅਰਮੈਨ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਖੇਤਰੀ ਦਫ਼ਤਰ ਵਿੱਚ ਕਿਤਾਬਾਂ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਵੇਰਵਿਆਂ ਅਨੁਸਾਰ 6 ਬਲਾਕਾਂ ਵਿੱਚ ਕੁੱਲ 2 ਲੱਖ 94 ਹਜ਼ਾਰ 334 ਕਿਤਾਬਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਸ੍ਰੀ ਕਲੋਹੀਆਂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਸਥਿਤ ਮਾਰਕਿੰਗ ਸੈਂਟਰ ਦੀ ਵੀ ਚੈਕਿੰਗ ਕੀਤੀ ਗਈ। ਜਿੱਥੇ ਉਨ੍ਹਾਂ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਹਾਲ ਹੀ ਵਿੱਚ ਲਈ ਪ੍ਰੀਖਿਆਵਾਂ ਸਬੰਧੀ ਉੱਤਰ-ਪੱਤਰੀਆਂ ਦੇ ਮੁਲਾਂਕਣ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਕਿਤਾਬਾਂ ਦੀ ਸਪਲਾਈ ਅਤੇ ਮੁਲਾਂਕਣ ਕੇਂਦਰਾਂ ਦੇ ਚੱਲ ਰਹੇ ਕੰਮ ਸਬੰਧੀ ਤਸੱਲੀ ਪ੍ਰਗਟ ਕਰਦਿਆਂ ਦਫ਼ਤਰੀ ਸਟਾਫ਼ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਚੇਅਰਮੈਨ ਵੱਲੋਂ ਜ਼ਿਲ੍ਹਾ ਕਪੂਰਥਲਾ, ਜਲੰਧਰ ਅਤੇ ਰੂਪਨਗਰ ਦੇ ਖੇਤਰੀ ਦਫ਼ਤਰਾਂ ਅਤੇ ਮੁਲਾਂਕਣ ਕੇਂਦਰਾਂ ਦਾ ਦੌਰਾ ਕਰਕੇ ਕਿਤਾਬਾਂ ਦੀ ਸਪਲਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਉੱਤਰ ਪੱਤਰੀਆਂ ਦੀ ਮਾਰਕਿੰਗ ਸਬੰਧੀ ਮੁਲਾਂਕਣ ਕੇਂਦਰਾਂ ਦੇ ਕੰਮ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ 8 ਬਲਾਕਾਂ ਵਿੱਚ ਕੁੱਲ 3 ਲੱਖ 31 ਹਜ਼ਾਰ 827 ਕਿਤਾਬਾਂ, ਜਲੰਧਰ ਦੇ 17 ਬਲਾਕਾਂ ਵਿੱਚ ਕੁੱਲ 6 ਲੱਖ 68 ਹਜ਼ਾਰ 966 ਕਿਤਾਬਾਂ, ਜ਼ਿਲ੍ਹਾ ਰੂਪਨਗਰ ਦੇ 8 ਬਲਾਕਾਂ ਵਿੱਚ ਕੁੱਲ 2 ਲੱਖ 80 ਹਜ਼ਾਰ ਕਿਤਾਬਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…