
ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰਕੇ ਤਰੀਕਾਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੀ ਜਾਣਕਾਰੀ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਪ੍ਰੀ ਵੋਕੇਸ਼ਨਲ, ਵੋਕੇਸ਼ਨਲ, ਐੱਨਐੱਸ਼ਕਿਊਐੱਫ਼ ਅਤੇ ਸਾਲਾਨਾ ਪ੍ਰਯੋਗੀ ਪ੍ਰੀਖਿਆ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਦੀ ਪ੍ਰਯੋਗੀ ਪ੍ਰੀਖਿਆ ਕ੍ਰਮਵਾਰ 23 ਮਈ ਤੋਂ 2 ਜੂਨ ਤੱਕ ਅਤੇ 27 ਮਈ ਤੋਂ 8 ਜੂਨ ਤੱਕ ਕਰਵਾਈ ਜਾ ਰਹੀ ਹੈ।
ਕੰਟਰੋਲਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨਿਰਧਾਰਿਤ ਮਿਤੀਆਂ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਇਹ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਸੰਪੂਰਨ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਵੈੱਬ-ਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।