ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ’ਤੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂ ਗੁਰਮੇਲ ਸਿੰਘ ਮੌਜੇਵਾਲ ਅਤੇ ਅਮਰ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਦੇ ਕੇ ਬਾਕੀ ਸਾਰਾ ਬਕਾਇਆ ਰਾਸ਼ੀ ਰਿਲੀਜ਼ ਕੀਤੀ ਜਾਵੇ।
ਆਗੂਆਂ ਨੇ ਜ਼ੋਰ ਦੇ ਕੇ ਆਖਿਆ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੀਆਂ ਤਨਖ਼ਾਹ ਸਕੇਲ ਨੀਤੀਆਂ ਨੂੰ ਲਾਗੂ ਨਾ ਕੀਤਾ ਜਾਵੇ, ਚੋਣ ਵਾਅਦੇ ਅਨੁਸਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਪੰਜਾਬ ਵਿੱਚ ਬਿਜਲੀ ਦੇ ਬਿੱਲਾਂ ਵਿੱਚ ਕੀਤਾ ਵਾਅਦਾ ਰੱਦ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਬੁਲਾਰਿਆਂ ਨੇ ਸਿੱਖਿਆ ਬੋਰਡ ਮੈਨੇਜਮੈਂਟ ਤੋਂ ਵੀ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਐਲਟੀਸੀ ਅਤੇ ਮੈਡੀਕਲ ਬਿੱਲਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ।
ਇਸ ਮੌਕੇ ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸਾਂਝਾ ਮੁਲਾਜ਼ਮ ਮੰਚ ਤੋਂ ਰਵਿੰਦਰ ਕੌਰ, ਸੇਵਾਮੁਕਤ ਐਸੋਸੀਏਸ਼ਨ ਦੇ ਸੀਨੀਅਰ ਆਗੂ ਰਣਜੀਤ ਸਿੰਘ ਮਾਨ, ਡੀਪੀ ਹੁਸ਼ਿਆਰਪੁਰੀ, ਹਰਭਜਨ ਸਿੰਘ ਨਾਗਰਾ, ਕੇ.ਕੇ. ਅਗਰਵਾਲ, ਕਮਿੱਕਰ ਸਿੰਘ ਗਿੱਲ, ਬਲਜੀਤ ਸਿੰਘ, ਚਰਨ ਸਿੰਘ ਗੜ੍ਹੀ, ਗੁਰਮੇਲ ਸਿੰਘ ਗਰਚਾ, ਨਛੱਤਰ ਸਿੰਘ ਸਮੇਤ ਹੋਰਨਾਂ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…