ਸਿੱਖਿਆ ਬੋਰਡ ਦੇ ਤਿੰਨ ਰੋਜ਼ਾ ਰਾਜ ਪੱਧਰੀ ਸਹਿ ਅਕਾਦਮਿਕ ਵਿਦਿਅਕ ਮੁਕਾਬਲੇ ਸਮਾਪਤ

ਭਾਸ਼ਣ ਮੁਕਾਬਲੇ ਵਿੱਚ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਿਊਣ, (ਬਠਿੰਡਾ) ਦਾ ਨਵਨੀਤ ਸਿੰਘ ਅੱਵਲ

ਨਿਊਜ਼ ਡੈਸਕ, ਮੁਹਾਲੀ, 11 ਦਸੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਲਾਨਾ ਰਾਜ ਪੱਧਰੀ ਸਹਿ ਅਕਾਦਮਿਕ ਵਿਦਿਅਕ ਮੁਕਾਬਲੇ ਅੱਜ ਸ਼ਾਮੀ ਆਪਣੀਆਂ ਮਿੱਠੀਆਂ ਯਾਦਾਂ ਬਿਖੇਰਦੇ ਹੋਏ ਸਮਾਪਤ ਹੋ ਗਏ। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਾਕਬਲਿਆਂ ਵਿੱਚ ਜ਼ਿਆਦਾਤਰ ਇਨਾਮ ਲੜਕੀਆਂ ਨੇ ਜਿੱਤੇ। ਅਖੀਰਲੇ ਦਿਨ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦੇ ਆਮ ਗਿਆਨ, ਵਾਰ ਗਾਇਨ, ਕਵੀਸ਼ਰੀ, ਲੋਕ ਨਾਚ, ਭਾਸ਼ਣ, ਕਵਿਤਾ, ਗੀਤ/ਲੋਕ ਗੀਤ, ਸ਼ਬਦ ਗਾਇਨ, ਸੁੰਦਰ ਲਿਖਾਈ, ਚਿੱਤਰਕਲਾ, ਮੌਲਿਕ ਲਿਖਤ ਅਤੇ ਗਿੱਧਾ ਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ।
ਇਸ ਸਬਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਬੋਰਡ ਦੇ ਲੋਕ ਸੰਪਰਕ ਅਧਿਕਾਰੀ ਕੋਮਲ ਸਿੰਘ ਨੇ ਦੱਸਿਆ ਕਿ ਸਕੂਲ ਬੋਰਡ ਦੇ ਸਕੱਤਰ ਜਨਕ ਰਾਜ ਮਹਿਰੋਕ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਭਾਸ਼ਨ ਮੁਕਾਬਲੇ ਵਿੱਚ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਿਊਣ, (ਬਠਿੰਡਾ) ਦੇ ਨਵਨੀਤ ਸਿੰਘ ਨੇ ਪਹਿਲਾ, ਸਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੱਸਆਣਾ (ਸ੍ਰੀ ਮੁਕਤਸਰ) ਦੀ ਸਿਮਰਨ ਅੌਲਖ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਅੰਜਲੀ ਪੁਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਦੀ ਸ਼ਿਵਾਨੀ ਸ਼ਰਮਾ ਨੇ ਪਹਿਲਾ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਅੰਮ੍ਰਿਤਸਰ) ਦੇ ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ ਰੋਡ ਕੋਟਕਪੂਰਾ ਦੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਮੌਲਿਕ ਲਿਖਤ ਮੁਕਾਬਲੇ ਵਿੱਚ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ (ਲੁਧਿਆਣਾ) ਦੀ ਨਵਦੀਪ ਕੌਰ ਨੇ ਪਹਿਲਾ, ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ (ਮਾਨਸਾ) ਦੀ ਕਮਲਦੀਪ ਕੌਰ ਨੇ ਦੂਜਾ ਅਤੇ ਆਦਰਸ਼ ਸਕੂਲ ਸੀਨੀਅਰ ਸੈਕੰਡਰੀ ਸਕੂਲ ਭਾਗੂ (ਸ੍ਰੀ ਮੁਕਤਸਰ ਸਾਹਿਬ) ਦੀ ਅਮਨਜੋਤ ਕੌਰ ਤੀਜੇ ਸਥਾਨ ’ਤੇ ਰਹੀ।
ਆਮ ਗਿਆਨ ਮੁਕਾਬਲੇ ਵਿੱਚ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੀ ਸੁਕਰਿਤੀ ਜਿੰਦਲ ਨੇ ਪਹਿਲਾ, ਟੀਐਸਐਸਐਸ ਸੀਨੀਅਰ ਸੈਕੰਡਰੀ ਸਕੂਲ (ਲੁਧਿਆਣਾ) ਦੇ ਸੰਯੋਗ ਕੁਮਾਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ (ਲੁਧਿਆਣਾ) ਦੇ ਅੰਕੁਸ਼ ਯਾਦਵ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਬਦ ਗਾਇਨ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ (ਪਟਿਆਲਾ) ਦੇ ਗੁਰਦਿੱਤ ਸਿੰਘ ਤੇ ਸਾਥੀਆਂ ਨੇ ਪਹਿਲਾ, ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟ ਕਪੂਰਾ (ਫਰੀਦਕੋਟ) ਦੇ ਹਿਮਾਸ਼ੁ ਤੇ ਸਾਥੀਆਂ ਲੇ ਦੂਜਾ ਅਤੇ ਦੋਆਬਾ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ (ਜਲੰਧਰ) ਦੇ ਜਸਪ੍ਰੀਤ ਸਿੰਘ ਤੇ ਸਾਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਉਚਾਰਨ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ (ਪਟਿਆਲਾ) ਦੇ ਮਹੀਪਾਲ ਸਿੰਘ ਨੇ ਪਹਿਲਾ, ਸ਼ਾਂਤੀ ਤਾਰਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਹਿਮਦਗੜ੍ਹ, (ਸੰਗਰੂਰ) ਦੀ ਗੁਰਦੀਪ ਕੌਰ ਪੰਧੇਰ ਨੇ ਦੂਜਾ ਅਤੇ ਦਸ਼ਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦੇ ਹਰਸਿਮਰਨਪ੍ਰੀਤ ਸਿੰਘ ਨੇ ਤੀਜਾ ਸਥਾਨ ਲਿਆ।
ਲੋਕ ਗੀਤ ਮੁਕਾਬਲੇ ਵਿੱਚ ਐਸਜੀਜੀ ਸੀਨੀਅਰ ਸੈਕੰਡਰੀ ਸਕੂਲ, ਗੋਂਦਵਾਲ ਰਾਏਕੋਟ (ਲੁਧਿਆਣਾ) ਦੇ ਰਿਆਜ ਕਲੇਟ ਨੇ ਪਹਿਲਾ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੀ ਮਹਿਕ ਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਵਿਤਾ ਸ਼ਰਮਾ ਤੀਜੇ ਸਥਾਨ ’ਤੇ ਰਹੀ। ਚਿੱਤਰਕਲਾ ਮੁਕਾਬਲੇ ਵਿੱਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਅੰਮ੍ਰਿਤਸਰ) ਦੇ ਬਬਨਪ੍ਰੀਤ ਸਿੰਘ ਨੇ ਪਹਿਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ (ਅੰਮ੍ਰਿਤਸਰ) ਦੇ ਗੁਰਮੁੱਖ ਸਿੰਘ ਨੇ ਦੂਜਾ ਅਤੇ ਹਿੰਦੀ ਪੁੱਤਰੀ ਪਾਠਸ਼ਾਲਾ ਖੰਨਾ (ਲੁਧਿਆਣਾ) ਦੀ ਕਵਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਰ ਗਾਇਨ ਵਿੱਚ ਬਾਬਾ ਗੁਰਮੁੱਖ ਸਿੰਘ, ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡੀ ਸਕੂਲ ਖਡੂਰ ਸਾਹਿਬ ਦੇ ਹਰਸਿਕੰਦਰਪਾਲ ਸਿੰਘ ਤੇ ਸਾਥੀਆਂ ਨੇ ਪਹਿਲਾ, ਸੰਤ ਵਰਿਆਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ, ਮੁਹਾਲੀ ਦੀ ਪਵਨਪ੍ਰੀਤ ਕੌਰ ਤੇ ਸਾਥਣਾਂ ਨੇ ਦੂਜਾ ਅਤੇ ਸਿੰਘ ਸਭਾ ਕੰਨਿਆਂ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ, ਅਬੋਹਰ ਦੀ ਗੁਰਨੂਰ ਕੌਰ ਤੇ ਸਾਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ। ਕਵੀਸ਼ਰੀ ਵਿੱਚ ਸਰਕਾਰੀ ਸੈਕੰਡਰੀ ਸਕੂਲ, ਢੀਂਗੀ (ਪਟਿਆਲਾ) ਦੇ ਬੂਟਾ ਮੁਹੰਮਦ ਤੇ ਸਾਥੀਆਂ ਨੇ ਪਹਿਲਾ, ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਘੁਮਾਣ, (ਗੁਰਦਾਸਪੁਰ) ਦੇ ਅਮਰਪਾਲ ਸਿੰਘ ਤੇ ਸਾਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਦੇ ਕਰਨਵੀਰ ਸਿੰਘ ਤੇ ਸਾਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…