ਬੱਬੀ ਬਾਦਲ ਨੇ ਕੁਲਵੰਤ ਸਿੰਘ ਦੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ, ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਰੂਰੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਦੇ ਚੋਣ ਮੁਹਿੰਮ ਦੀ ਕਮਾਨ ਸੰਭਾਲ ਦਿਆ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾਂ ਇਸ ਮੌਕੇ ਬੱਬੀ ਬਾਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਿਰਸ਼ਟ ਰਵਾਇਤੀ ਪਾਰਟੀਆਂ ਕੋਲੋਂ ਤੰਗ ਆ ਚੁੱਕੇ ਹਨ। ਜਿਨ੍ਹਾਂ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ।
ਬੱਬੀ ਬਾਦਲ ਨੇ ਬਲਬੀਰ ਸਿੱਧੂ ’ਤੇ ਦੋਸ਼ ਲਾਇਆ ਕਿ ਬਤੋਰ ਸਿਹਤ ਮੰਤਰੀ ਹੁੰਦਿਆਂ ਉਨ੍ਹਾਂ ਹਲਕੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਜਾਰੀ? ਜਿਸ ਕਰਕੇ ਹਲਕੇ ਦੀਆਂ ਸਿਹਤ ਸਹੂਲਤਾਂ ਦਾ ਅੱਜ ਵੀ ਬੁਰਾਂ ਹਾਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਹੀ ਪੰਜਾਬ ਨੂੰ ਤੱਰਕੀ ਅਤੇ ਖੁਸ਼ਹਾਲੀ ਵੱਲ ਲੈਕੇ ਜਾਂ ਸਕਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਅਤੇ ਬੱਚਿਆਂ ਨੂੰ ਚੰਗੀ ਵਿੱਦਿਆਂ ਦੇ ਸਕਦੇ ਹਨ। ਬੱਬੀ ਬਾਦਲ ਨੇ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਅਤੇ ਗੁੱਡਾਂ ਤੰਤਰ ਕੋਲੋਂ ਨਿਯਾਤ ਦਿਵਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਈਏ ਤਾਂ ਜੋ ਹਲਕੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇ ਨਾਲ ਨਾਲ ਚੰਗੀ ਵਿਦਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।
ਇਸ ਮੌਕੇ ਗੁਰਮੇਲ ਸਿੰਘ ਸਿੱਧੂ, ਕਰਨੈਲ ਸਿੰਘ, ਰਾਮ ਸਿੰਘ ਸੋਹਲ, ਹਰਪਾਲ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ ਬਿੰਦਰ, ਹਰਜੀਤ ਸਿੰਘ, ਇੰਦਰਜੀਤ ਕੌਰ, ਬਲਜੀਤ ਸਿੰਘ ਖੋਖਰ, ਜਰਨੈਲ ਸਿੰਘ ਹੇਮਕੁੰਟ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਰਘਵੀਰ ਸਿੰਘ, ਰਣਜੀਤ ਸਿੰਘ, ਤੁਰਨਪ੍ਰੀਤ ਸਿੰਘ, ਬਚਿੱਤਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਇਕਬਾਲ ਸਿੰਘ, ਮੁਖਤਿਆਰ ਸਿੰਘ, ਧਰਮ ਸਿੰਘ, ਤਰਲੋਕ ਸਿੰਘ, ਮਨਜੀਤ ਕੌਰ ਅਤੇ ਮਾਨ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …