nabaz-e-punjab.com

ਮੁਹਾਲੀ ਰੇਲਵੇ ਟਰੈਕ ’ਤੇ ਮੁੰਡੇ ਕੁੜੀ ਦੀਆਂ ਲਾਸ਼ਾਂ ਮਿਲੀਆਂ

ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਮੁਹਾਲੀ ਦੀ ਜੂਹ ਵਿੱਚ ਪਿੰਡ ਜਗਤਪੁਰਾ ਨੇੜੇ ਰੇਲਵੇ ਟਰੈਕ ’ਤੇ ਇਕ ਨੌਜਵਾਨ ਲੜਕੇ ਅਤੇ ਲੜਕੀ ਦੀ ਲਾਸ਼ ਮਿਲਣ ਕਾਰਨ ਸਨਸਨੀ ਫੇਲ ਗਈ। ਰੇਲਵੇ ਪੁਲੀਸ ਨੇ ਦੋਵੇਂ ਲਾਸ਼ਾਂ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ ਅਤੇ ਲੜਕੀ ਅੰਜਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਇਹ ਘਟਨਾ ਮੁਹਾਲੀ ਨੇੜੇ ਵਾਪਰੀ ਹੈ ਪ੍ਰੰਤੂ ਲਾਸ਼ਾਂ ਰੇਲਵੇ ਟਰੈਕ ’ਤੇ ਮਿਲਣ ਕਾਰਨ ਇਹ ਮਾਮਲਾ ਰੇਲਵੇ ਪੁਲੀਸ ਅਧੀਨ ਆਉਂਦਾ ਹੈ। ਮ੍ਰਿਤਕ ਸ਼ਿਵਮ ਪਿੰਡ ਜਗਤਪੁਰਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਜਦੋਂਂਕਿ ਲੜਕੀ ਦੇ ਘਰ ਦਾ ਪਤਾ ਨਹੀਂ ਚੱਲ ਸਕਿਆ ਹੈ।
ਪੁਲੀਸ ਅਨੁਸਾਰ ਮੌਕੇ ’ਤੇ ਮੌਜੂਦ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸ਼ਿਵਮ ਆਪਣੇ ਦੋਸਤਾਂ ਨਾਲ ਰੇਲਵੇ ਟਰੈਕ ਨੇੜਿਓਂ ਲੰਘ ਰਿਹਾ ਸੀ ਅਤੇ ਇਸ ਦੌਰਾਨ ਉਸ ਨੇ ਇਕ ਲੜਕੀ ਨੂੰ ਰੇਲਵੇ ਟਰੈਕ ’ਤੇ ਆਉਂਦੇ ਹੋਏ ਦੇਖਿਆ ਸੀ। ਜਦੋਂ ਉਸ ਨੇ ਦੇਖਿਆ ਕਿ ਸਾਹਮਣੇ ਤੋਂ ਰੇਲ ਗੱਡੀ ਆ ਰਹੀ ਹੈ ਤਾਂ ਉਸ ਨੇ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਲੇਕਿਨ ਇਸ ਦੌਰਾਨ ਉਹ ਖ਼ੁਦ ਵੀ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਸ਼ਿਵਮ, ਮ੍ਰਿਤਕ ਲੜਕੀ ਨੂੰ ਪਹਿਲਾਂ ਨਹੀਂ ਸੀ ਜਾਣਦਾ, ਸਗੋਂ ਉਹ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਸ਼ਿਵਮ ਦੇ ਦੋਸਤਾਂ ਨੇ ਉਸ ਨੂੰ ਲੜਕੀ ਦੀ ਮਦਦ ਲਈ ਅੱਗੇ ਆਉਣ ਤੋਂ ਵਰਜਿਆ ਸੀ ਪਰ ਇਨਸਾਨੀਅਤ ਦੇ ਨਾਤੇ ਉਸ ਨੇ ਲੜਕੀ ਦੀ ਜਾਨ ਬਚਾਉਣਾ ਜ਼ਰੂਰੀ ਸਮਝਿਆ। ਪੁਲੀਸ ਮੁਤਾਬਕ ਦੋਸਤਾਂ ਦੇ ਦੱਸਣ ਅਨੁਸਾਰ ਜਿਵੇਂ ਹੀ ਸ਼ਿਵਮ ਨੇ ਲੜਕੀ ਨੂੰ ਰੇਲਵੇ ਟਰੈਕ ਤੋਂ ਪਿੱਛੇ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਉਹ ਖ਼ੁਦ ਵੀ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ ਅਤੇ ਦੋਵਾਂ ਦੀ ਮੌਤ ਹੋ ਗਈ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…