Share on Facebook Share on Twitter Share on Google+ Share on Pinterest Share on Linkedin ਬੰਬ ਧਮਾਕਾ: ਚਾਰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈਣ ਵਿੱਚ ਮੁੜ ਨਾਕਾਮ ਹੋਈ ਐਨਆਈਏ ਐਨਆਈਏ ਅਦਾਲਤ ਨੇ ਮੁਲਜ਼ਮਾਂ ਨੂੰ ਮੁੜ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਪੰਜਾਬ ਦੇ ਸਰਹੱਦੀ ਇਲਾਕੇ ਤਰਨ ਤਾਰਨ ਦੇ ਪਿੰਡ ਪੰਡੋਰੀ ਕਲਾਂ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਸਬੰਧੀ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਐਨਆਈਏ ਦੇ ਸੀਨੀਅਰ ਵਕੀਲ ਸੁਰਿੰਦਰ ਸਿੰਘ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਗੁਰਜੰਟ ਸਿੰਘ, ਮੱਸਾ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹਰਜੀਤ ਸਿੰਘ ਤੋਂ ਦੁਬਾਰਾ ਪੁੱਛਗਿੱਛ ਲਈ ਪੁਲੀਸ ਰਿਮਾਂਡ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਐਨਆਈਏ ਨੂੰ ਬੰਬ ਧਮਾਕੇ ਵਿੱਚ ਅਹਿਮ ਜਾਣਕਾਰੀ ਮਿਲੀ ਹੈ, ਜਿਸ ਸਬੰਧੀ ਉਕਤ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਕੀਤੀ ਜਾਣੀ ਹੈ ਅਤੇ ਇਸ ਘਟਨਾ ਬਾਰੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰਨੀ ਹੈ। ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਐਨਆਈਏ ਦੀ ਦਲੀਲਾਂ ਵਿੱਚ ਕੋਈ ਸਚਾਈ ਨਹੀਂ ਹੈ। ਇਸ ਸਬੰਧੀ ਐਨਆਈਏ ਦੀ ਜਾਂਚ ਪਹਿਲਾਂ ਹੀ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਲੇਕਿਨ ਐਨਆਈਏ ਪੁੱਛਗਿੱਛ ਦੀ ਆੜ ਵਿੱਚ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਐਨਆਈਏ ਨੂੰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਮੁੜ ਤੋਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਐਨਆਈਏ ਦੀ ਜਾਂਚ ਨੇ ਅਦਾਲਤ ਵਿੱਚ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਰੰਟ ਹਾਸਲ ਕਰਕੇ ਅੱਜ ਉਨ੍ਹਾਂ ਨੂੰ ਪੁਲੀਸ ਰਿਮਾਂਡ ’ਤੇ ਲੈਣਾ ਚਾਹੁੰਦੀ ਸੀ। ਬਚਾਅ ਪੱਖ ਦੇ ਵਕੀਲ ਸ੍ਰੀ ਸਰਾਓ ਨੇ ਅਦਾਲਤ ਨੂੰ ਦੱਸਿਆ ਕਿ ਬੰਬ ਧਮਾਕੇ ਦੌਰਾਨ ਮੁਲਜ਼ਮ ਗੁਰਜੰਟ ਸਿੰਘ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਹੈ ਅਤੇ ਉਸ ਨੂੰ ਦਿਖਾਈ ਦੇਣਾ ਬੰਦ ਹੋ ਗਿਆ ਹੈ। ਇਸੇ ਤਰ੍ਹਾਂ ਮੁਲਜ਼ਮ ਮਲਕੀਤ ਸਿੰਘ ਵੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਹੈ। ਅਦਾਲਤ ਨੇ ਪਹਿਲਾਂ 30 ਅਕਤੂਬਰ ਅਤੇ ਬੀਤੀ 21 ਨਵੰਬਰ ਨੂੰ ਜੇਲ੍ਹ ਸੁਪਰਡੈਂਟ ਨੂੰ ਆਦੇਸ਼ ਦਿੱਤੇ ਸੀ ਲੇਕਿਨ ਜੇਲ੍ਹ ਪ੍ਰਸ਼ਾਸਨ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਹੁਣ ਤੱਕ ਮੁਲਜ਼ਮਾਂ ਦੇ ਇਲਾਜ ਸਬੰਧੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾ ਸਕੀ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ 5 ਜਨਵਰੀ 2020 ਤੱਕ ਮੁਲਜ਼ਮ ਗੁਰਜੰਟ ਦੀਆਂ ਅੱਖਾਂ ਦੀ ਜਾਂਚ ਅਤੇ ਮਲਕੀਤ ਸਿੰਘ ਦੇ ਇਲਾਜ ਸਬੰਧੀ ਮੈਡੀਕਲ ਰਿਪੋਰਟ ਪੇਸ਼ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ