nabaz-e-punjab.com

ਕਿਤਾਬ ਵਿਵਾਦ: ਸਿੱਖ ਇਤਹਾਸ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਖੇੜਾ

ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਸਬੰਧੀ ਗਲਤ ਜਾਣਕਾਰੀ ਦੇਣ ਦਾ ਮਾਮਲਾ

ਕਰਨੈਲ ਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 28 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਹੜਾ 12ਵੀਂ ਜਮਾਤ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਗਲਤ ਪੇਸ਼ ਕਰਨ ਦਾ ਅਜਮੇਰ ਸਿੰਘ ਖੇੜਾ ਮੈਂਬਰ ਐਸਜੀਪੀਸੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਥੇਦਾਰ ਖੇੜਾ ਨੇ ਅੱਜ ਮੋਰਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪੰਜ ਚੈਪਟਰਾਂ ਵਿੱਚ ਗੁਰੂ ਸਹਿਬਾਨਾਂ ਅਤੇ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਤੇ ਸੱਭਿਆਚਾਰ ਬਾਰੇ ਸਹੀ ਜਾਣਕਾਰੀ ਨਾ ਹੋ ਸਕੇ।
ਜਥੇਦਾਰ ਖੇੜਾ ਨੇ ਕਿਹਾ ਕਾਂਗਰਸ ਪਾਰਟੀ ਦੀਆਂ ਇਹ ਕੋਝੀਆਂ ਚਾਲਾਂ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਕਦੇ ਵੀ ਕਾਮਯਾਬ ਨਹੀ ਹੋਣ ਦੇਵੇਗੀੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਦੋਸ਼ੀਆ ਵਿੱਰੁਧ ਮਾਮਲਾ ਦਰਜ ਕੀਤਾ ਜਾਵੇ ਅਤੇ ਛੇਤੀ ਤੋਂ ਛੇਤੀ ਕਿਤਾਬਾਂ ਵਿੱਚ ਸਿੱਖ ਇਤਹਾਸ ਬਾਰੇ ਮੁੜ ਸਹੀ ਜਾਣਕਾਰੀ ਪ੍ਰਕਾਸ਼ਿਤ ਕੀਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾਂ ਨਾਲ ਨਾ ਲਿਆ ਅਤੇ ਕਿਤਾਬ ਦੇ ਇਤਰਾਜ਼ ਯੋਗ ਪੰਨਿਆਂ ਨੂੰ ਕਿਤਾਬਾਂ ’ਚੋਂ ਨਾ ਹਟਾਇਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਵਿਰੁੱਧ ਜੋਰਦਾਰ ਸੰਘਰਸ਼ ਕਰੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਜੁਗਰਾਜ ਸਿੰਘ ਮਾਨਖੇੜੀ, ਸ਼ਹਿਰੀ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਮੇਜਰ ਸਿੰਘ ਕਾਈਨੌਰ, ਅਮਰਜੀਤ ਸਿੰਘ ਖੇੜਾ, ਮੈਨੇਜਰ ਦਲਵੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…