Share on Facebook Share on Twitter Share on Google+ Share on Pinterest Share on Linkedin ਕਿਤਾਬਾਂ ਮਨੁੱਖ ਦੀਆਂ ਸੱਚੀਆਂ ਮਾਰਗ ਦਰਸ਼ਕ ਹਨ: ਕ੍ਰਿਸ਼ਨ ਕੁਮਾਰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਨੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਵੰਡੀਆਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਵਿੱਚ ਜਾ ਕੇ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੰਤਰਰਾਸ਼ਟਰੀ ਕਿਤਾਬ ਦਿਵਸ ਮਨਾਇਆ ਗਿਆ। ਸਮੂਹ ਸਕੂਲ ਮੁਖੀਆਂ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਮਹੱਤਤਾ ਦੱਸਦਿਆਂ ਲਾਇਬ੍ਰੇਰੀ ਵਿੱਚ ਜਾ ਕੇ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਤਾਬਾਂ ਨੂੰ ਵਿਦਿਆਰਥੀਆਂ ਦਾ ਸੱਚਾ ਮਾਰਗ ਦਰਸ਼ਕ ਕਿਹਾ ਕਿ ਕਿਤਾਬਾਂ ਗਿਆਨ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਕਿਤਾਬਾਂ ਪੜ੍ਹਨ ਨਾਲ ਵਿਦਿਆਰਥੀਆਂ ਦੀ ਜਗਿਆਸਾ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਜ਼ਿੰਦਗੀ ਦੇ ਉਸ ਰਸਤੇ ’ਤੇ ਵੀ ਤੋਰਦੀਆਂ ਹਨ, ਜਿੱਥੇ ਮਨੁੱਖ ਸੰਵੇਦਨਾ, ਪਿਆਰ ਤੇ ਵਿਵੇਕਸ਼ੀਲਤਾ ਵੱਲ ਵਧਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 12 ਹਜ਼ਾਰ 883 ਪ੍ਰਾਇਮਰੀ ਅਤੇ 2668 ਐਲੀਮੈਂਟਰੀ ਸਕੂਲਾਂ ਵਿੱਚ ਲਾਇਬ੍ਰੇਰੀ ਕਮ ਰੀਡਿੰਗ ਕਾਰਨਰ ਅਤੇ 1740 ਹਾਈ ਸਕੂਲ ਅਤੇ 1867 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਜਿਸ ਦਾ ਮੁੱਖ ਉਦੇਸ਼ ਬਾਲ ਮਨਾਂ ਵਿੱਚ ਕਿਤਾਬਾਂ ਪੜ੍ਹਨ ਦੀ ਰੁਚੀ ਵਿਕਸਤ ਕਰਨਾ ਹੈ ਤਾਂ ਜੋ ਵਿਦਿਆਰਥੀ ਜੀਵਨ ਭਰ ਕਿਤਾਬਾਂ ਤੋਂ ਮਾਰਗ ਦਰਸ਼ਨ ਲੈ ਸਕਣ। ਉਧਰ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਵੱਲੋਂ ਜਾਰੀ ਪੱਤਰ ਅਨੁਸਾਰ ਸਕੂਲ ਮੁਖੀਆਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਪੜ੍ਹੀਆਂ ਜਾਂਦੀਆਂ ਕਿਤਾਬਾਂ ਸਬੰਧੀ ਆਪਣੇ ਵਿਚਾਰ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਪ੍ਰਗਟਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਦੀ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਉਨ੍ਹਾਂ ਲਾਇਬ੍ਰੇਰੀਅਨਾਂ ਨੂੰ ਇਸ ਸਬੰਧੀ ਇੱਕ ਫੀਡ ਬੈਂਕ ਰਜਿਸਟਰ ਵੀ ਲਗਾਉਣ ਲਈ ਆਖਿਆ ਤਾਂ ਕਿ ਵਿਦਿਆਰਥੀ ਉਨ੍ਹਾਂ ਵੱਲੋਂ ਪੜ੍ਹੀਆਂ ਕਿਤਾਬਾਂ ਬਾਰੇ ਆਪਣੇ ਸ਼ਬਦਾਂ ਵਿੱਚ ਇੰਦਰਾਜ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ