nabaz-e-punjab.com

ਅਕਾਲੀ ਕੌਂਸਲਰ ਸੁਖਦੇਵ ਪਟਵਾਰੀ ਦੀ ਅਗਵਾਈ ਹੇਠ ਸੈਕਟਰ-70 ਦੀ ਪਾਰਕ ਵਿੱਚ ਲਾਏ ਬੋਤਲ ਪਾਮ ਦੇ ਬੂਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਐਮਆਈਜੀ ਸੁਪਰ ਐਸੋਸੀਏਸ਼ਨ, ਐਲਆਈਜੀ ਮੁੰਡੀ ਕੰਪਲੈਕਸ, ਕੋਠੀਆਂ ਤੇ ਐਮਆਈਜੀ ਇੰਡੀਪੈਂਡੈਂਟ ਰਿਸ਼ੀ ਅਪਾਰਟਮੈਂਟ ਤੇ ਐਸਸੀਐਲ ਸੁਸਾਇਟੀ ਵੱਲੋਂ ਇਲਾਕੇ ਦੇ ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-70 ਸਥਿਤ ਸਪੈਸ਼ਲ ਪਾਰਕ ਨੰਬਰ-32 ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਪਾਰਕ ਵਿੱਚ ਬੋਤਲ ਪਾਮ ਦੇ 125 ਅਤੇ ਹੋਰਨਾਂ ਖਾਲੀ ਥਾਵਾਂ ’ਤੇ ਹੋਰ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਅਤੇ ਆਮਦਨ ਕਰ ਵਿਭਾਗ ਦੇ ਸਾਬਕਾ ਕਮਿਸ਼ਨਰ ਡਾ. ਜਗਤਾਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਆਪਣੇ ਹੱਥੀਂ ਇੱਕ ਇੱਕ ਬੂਟਾ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ।
ਜਿਸ ਤੋਂ ਬਾਅਦ ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਰਪੀ ਕੰਬੋਜ, ਆਰਕੇ ਗੁਪਤਾ, ਸਾਬਕਾ ਡੀਆਈਜੀ ਦਰਸ਼ਨ ਸਿੰਘ ਮਹਿੰਮੀ, ਮੁੰਡੀ ਸੁਸਾਇਟੀ ਤੋਂ ਜੇਪੀ ਸਿੰਘ, ਐਲਆਈਜੀ ਬਲਾਕ ਤੋਂ ਅਮਰੀਕ ਸਿੰਘ ਗਿੱਲ, ਸਮਾਜ ਸੇਵੀ ਨਰਿੰਦਰ ਸਿੰਘ ਕੰਗ, ਸੋਭਾ ਗੋਰੀਆ, ਗੁਰਪ੍ਰੀਤ ਕੌਰ, ਨਰਿੰਦਰ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਸ੍ਰੀਮਤੀ ਧੂੜੀਆਂ ਅਤੇ ਸੁਖਦਰਸ਼ਨ ਸੋਈ ਨੇ ਵੀ ਬੂਟੇ ਲਗਾਏ। ਇਸ ਮੌਕੇ ਸੈਕਟਰ ਦੇ ਵੱਖ ਵੱਖ ਬਲਾਕਾਂ ਅਤੇ ਸੁਸਾਇਟੀਆਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਮੌਕੇ ’ਤੇ ਹਾਜ਼ਰ ਨੌਜਵਾਨ ਲੜਕੇ ਲੜਕੀਆਂ ਨੇ ਭਵਿੱਖ ਵਿੱਚ ਇਨ੍ਹਾਂ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਅਹਿਦ ਲਿਆ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…