nabaz-e-punjab.com

ਬ੍ਰਹਮ ਮਹਿੰਦਰਾ ਨੇ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ

ਸ਼ਹਿਰੀ ਇਕਾਈਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਦੇ ਹੁਕਮ

ਡੀਸੀਜ਼ ਨੂੰ ਆਪੋ ਆਪਣੇ ਏਰੀਆ ਵਿੱਚ ਗਊਸ਼ਾਲਾਵਾਂ ’ਚ ਜਾ ਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ

ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜ਼ਿੰਮੇਵਾਰ ਹੋਣਗੇ ਯੂਐਲਬੀ ਅਧਿਕਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਸਤੰਬਰ:
ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਰੋਜ਼ਾਨਾ ਕੀਮਤੀ ਜਾਨਾਂ ਦੇ ਹੋ ਰਹੇ ਨੁਕਸਾਨ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਅਤੇ ਜ਼ਿਲ੍ਹਾ ਪ੍ਰਸ਼ਾਸਕਾਂ ਨੂੰ ਆਵਾਰਾ ਪਸ਼ੂਆਂ ਕਾਰਨ ਜਾਨ ਅਤੇ ਮਾਲ ਨੂੰ ਦਰਪੇਸ਼ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱÎਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮਿਉਂਸਪਲ ਕਮੇਟੀਆਂ ਦੇ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ (ਈਓਜ਼) ਨਾਲ ਐਮਰਜੈਂਸੀ ਮੀਟਿੰਗ ਕਰਕੇ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ।
ਇਸੇ ਤਰ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੀ 15 ਦਿਨਾਂ ਦੇ ਅੰਦਰ ਖੁਦ ਜਾਂਚ ਕਰਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰਾਂ ਨੂੰ 2 ਹਫ਼ਤਿਆਂ ਅੰਦਰ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਸਤ੍ਰਿਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਅਵਾਰਾ ਪਸ਼ੂਆਂ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਕਮੇਟੀਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ ਨੂੰ ਠੋਸ ਯਤਨ ਕਰਨ ਲਈ ਪ੍ਰੇਰਿਤ ਕਰਨ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਖੇਤਰ ਦਾ ਸਬੰਧਤ ਅਧਿਕਾਰੀ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ 3 ਹਫ਼ਤਿਆਂ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ। ਬੁਲਾਰੇ ਨੇ ਦੱÎਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਮੰਤਰੀ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨੀਮਲ ਵੈਲਫੇਅਰ ਸੋਸਾਇਟੀ ਦੇ ਮੁਖੀ ਹੋਣ ਦੇ ਨਾਤੇ ਡਿਪਟੀ ਕਮਿਸ਼ਨਰ ਜ਼ਮੀਨੀ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਆਵਾਰਾ ਪਸ਼ੂਆਂ ਦੀ ਸਮੱÎਸਿਆ ਨਾਲ ਨਜਿੱਠਣ ਲਈ ਠੋਸ ਰਣਨੀਤੀ ਬਣਾਉਣ ਦੇ ਕਾਬਲ ਹਨ। ਡਿਪਟੀ ਕਮਿਸ਼ਨਰਾਂ ਨੂੰ ਦੱਸਿਆ ਗਿਆ ਹੈ ਕਿ ਵੱਖ ਵੱਖ ਖੇਤਰਾਂ ਦੀਆਂ ਐਨਜੀਓ ਟੀਮਾਂ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੇ ਯਤਨਾਂ ਵਿੱਚ ਸਹਿਯੋਗ ਦੇ ਸਕਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…