nabaz-e-punjab.com

ਬ੍ਰਹਮਾਕੁਮਾਰੀ ਭੈਣਾਂ ਨੇ ਬਲਬੀਰ ਸਿੱਧੂ ਤੇ ਰਾਣਾ ਕੇਪੀ ਦੇ ਰੱਖੜੀ ਬੰਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਬ੍ਰਹਮਾਕੁਮਾਰੀ ਭੈਣਾਂ ਵੱਲੋਂ ਭੈਣ ਭਰਾ ਦੇ ਪਵਿੱਤਰ ਪਿਆਰ ਦਾ ਸੂਚਕ ਰੱਖੜੀ ਦਾ ਪਵਿੱਤਰ ਤਿਉਹਾਰ ਮੁਹਾਲੀ ਵਿੱਚ ਬਹੁਤ ਹੀ ਖ਼ੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਬ੍ਰਹਮਾਕੁਮਾਰੀ ਭੈਣਾਂ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਗੁੱਟ ’ਤੇ ਰੱਖੜੀ ਬੰਨ੍ਹੀ। ਇੰਝ ਹੀ ਅੰਗਹੀਣ ਸੈਨਿਕਾਂ ਅਤੇ ਕਮਾਂਡੋ ਜਵਾਨਾਂ ਦੇ ਰੱਖੜੀ ਬੰਨ੍ਹੀ ਗਈ ਸੀ। ਉਧਰ, ਇਸ ਸਬੰਧੀ 9 ਰੋਜ਼ਾ ਪ੍ਰੋਗਰਾਮ ਉਲੀਕੇ ਗਏ ਪ੍ਰੋਗਰਾਮ ਤਹਿਤ ਵੱਖ ਵੱਖ ਸੰਸਥਾਵਾਂ, ਮੀਡੀਆ, ਪੁਲੀਸ, ਸੀਮਾ ਸੁਰੱਖਿਆ ਬਲ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਉਦਯੋਗਪਤੀਆਂ, ਵਪਾਰੀਆਂ, ਡਾਕਟਰਾਂ, ਇੰਜੀਨੀਅਰਾਂ, ਰਾਜਸੀ ਆਗੂਆਂ, ਜੁਡੀਸ਼ਲ ਮੈਜਿਸਟਰੇਟਾਂ ਅਤੇ ਅਦਾਲਤੀ ਸਟਾਫ਼, ਬੇਸਹਾਰਾ, ਅਪਾਹਜ, ਗੁੰਮਸ਼ੁਦਾ, ਲਾਵਾਰਸ ਅਤੇ ਆਮ ਨਾਗਰਿਕਾਂ ਨੂੰ ਰੱਖੜੀ ਤਿਉਹਾਰ ਦਾ ਅਧਿਆਤਮਿਕ ਅਰਥ ਸਪੱਸ਼ਟ ਕਰਦਿਆਂ ਰੱਖੜੀ ਬੰਨ੍ਹੀ ਜਾਵੇਗੀ। ਇੱਥੋਂ ਦੇ ਫੇਜ਼-7 ਸਥਿਤ ਬ੍ਰਹਮਾਕੁਮਾਰੀਜ਼ ਸੁੱਖ-ਸ਼ਾਂਤੀ ਭਵਨ ਵਿੱਚ ਮੁਹਾਲੀ ਖੇਤਰ ਦਾ ਮੁੱਖ ਜਨਤਕ ਸਮਾਗਮ 25 ਅਗਸਤ ਨੂੰ ਸ਼ਾਮੀ 6 ਵਜੇ ਆਯੋਜਿਤ ਕੀਤਾ ਜਾਵੇਗਾ। ਜਿਸ ਦੀ ਪ੍ਰਧਾਨਗੀ ਮੁਹਾਲੀ-ਰੂਪਨਗਰ ਖੇਤਰ ਦੇ ਰਾਜਯੋਗ ਕੇਂਦਰਾਂ ਦੀ ਨਿਰਦੇਸ਼ਕਾਂ ਬ੍ਰਹਮਾਕੁਮਾਰੀ ਪੇ੍ਰਮ ਲਤਾ ਭੈਣ ਕਰਨਗੇ। ਜਦੋਂਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਹੰਸ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਬ੍ਰਹਮਾਕੁਮਾਰੀ ਰਮਾ ਭੈਣ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ।

Load More Related Articles
Load More By Nabaz-e-Punjab
Load More In Festivals

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …