ਬ੍ਰਾਹਮਣ ਸਭਾ ਨੇ ਸ਼ਹਿਰ ਵਿੱਚ ਕਲਸ਼ ਯਾਤਰਾ ਕੱਢੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਫਰਵਰੀ:
ਸਥਾਨਕ ਸਹਿਰ ਦੇ ਨਿਹੋਲਕਾ ਰੋਡ ਤੇ ਸਥਿਤ ਕੈਲਾਸ਼ ਧਾਮ ਨਦੀ ਪਾਰ ਵਾਲੇ ਸੁਆਮੀ ਜੀ ਦੇ ਸਥਾਨ ਤੋਂ ਬ੍ਰਾਹਮਣ ਸਭਾ ਕੁਰਾਲੀ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਸ਼ਹਿਰ ਦੇ ਵੱਖ ਹਿੱਸਿਆਂ ਤੋਂ ਹੁੰਦੀ ਹੋਈ ਸਿੰਘਪੁਰਾ ਰੋਡ ਤੇ ਸਥਿਤ ਸ਼੍ਰੀ ਪਰਸ਼ੂਰਾਮ ਭਵਨ ਵਿਖੇ ਜਾ ਕੇ ਸਮਾਪਤ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬ੍ਰਾਹਮਣ ਸਭਾ ਕੁਰਾਲੀ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ ਗਈ ਅਤੇ 23 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ ਜੋ ਸ਼ਹਿਰ ਦੀ ਪਰਿਕਰਮਾ ਉਪਰੰਤ ਪਰਸ਼ੂਰਾਮ ਭਵਨ ਵਿਖੇ ਸਮਾਪਤ ਹੋਵੇਗੀ ਤੇ ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਸਮਾਰੋਹ ਵੀ ਕਰਵਾਏ ਜਾਣਗੇ। ਇਸ ਮੌਕੇ ਕ੍ਰਿਸ਼ਨ ਲਾਲ ਕਾਲੀਆ, ਗੋਲਡੀ ਸ਼ੁਕਲਾ, ਹੇਮਰਾਜ ਸ਼ਰਮਾ, ਹਰੀਸ਼ ਕੌਸ਼ਲ, ਭੂਰਾ ਕੁਰਾਲੀ, ਦੀਪੂ ਕੁਰਾਲੀ, ਗੁਰਪ੍ਰੀਤ ਸਿੰਘ ਜਿੰਮੀ, ਅਨੁਲ ਪਰਾਸ਼ਰ, ਨਰਿੰਦਰ ਸ਼ਰਮਾ, ਚੇਤਨ ਕੁਰਾਲੀ, ਅਸ਼ੋਕ ਵਸ਼ਿਸ਼ਟ ਸਮੇਤ ਵੱਡੀ ਗਿਣਤੀ ਅੌਰਤਾਂ ਨੇ ਸਿਰਾਂ ਤੇ ਕਲਾਸ ਚੁੱਕ ਕੇ ਸ਼ਹਿਰ ਦੀ ਪਰਿਕਰਮਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…