Nabaz-e-punjab.com

ਮੁਹਾਲੀ ਵਿੱਚ ਦੋ ਮੰਦਰਾਂ ਵਿੱਚ ਗੋਲਕਾਂ ਤੋੜ ਕੇ ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਇੱਥੋਂ ਦੇ ਫੇਜ਼-9 ਅਤੇ ਫੇਜ਼-11 ਵਿੱਚ ਸਥਿਤ ਦੋ ਮੰਦਰਾਂ ਵਿੱਚ ਲੰਘੀ ਰਾਤ ਗੋਲਕਾਂ ਤੋੜ ਕੇ ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਫੇਜ਼-9 ਦੇ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਰਿਸ਼ਵ ਜੈਨ ਨੇ ਦੱਸਿਆ ਕਿ ਫੇਜ਼-9 ਦੇ ਸ਼ਿਵ ਮੰਦਰ ਵਿੱਚ ਬੀਤੀ ਰਾਤ ਚੋਰ ਗਰਿੱਲ ਟੱਪ ਕੇ ਮੰਦਰ ਵਿੱਚ ਅੰਦਰ ਹੋਏ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਹਨੂਮਾਨ ਮੰਦਰ ਵਿੱਚ ਪਈ ਗੋਲਕ ਤੋੜ ਕੇ ਚੜ੍ਹਾਵਾ ਚੋਰੀ ਕੀਤਾ। ਇਸ ਤੋਂ ਬਾਅਦ ਚੋਰਾਂ ਨੇ ਦੁਰਗਾ ਮਾਤਾ ਮੰਦਰ ਦੀ ਗੋਲਕ ਅਤੇ ਹੋਰ ਗੋਲਕਾਂ ਤੋੜ ਕੇ ਚੜ੍ਹਾਵਾ ਚੋਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੋਰ ਇਨ੍ਹਾਂ ਗੋਲਕਾਂ ’ਚੋਂ ਕਰੀਬ 50 ਹਜ਼ਾਰ ਦੀ ਨਗਦੀ ਚੋਰੀ ਕਰਕੇ ਲੈ ਗਏ ਹਨ।
ਸ੍ਰੀ ਜੈਨ ਨੇ ਦੱਸਿਆ ਕਿ ਮੰਦਰ ਵਿੱਚ ਚੋਰੀ ਹੋਣ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਮੰਦਰ ਦਾ ਪੁਜਾਰੀ ਪੂਜਾ ਕਰਨ ਲਈ ਮੰਦਰ ਆਇਆ ਤਾਂ ਉਸਨੇ ਮੰਦਰ ਦੀਆਂ ਗੋਲਕਾਂ ਟੁੱਟੀਆਂ ਹੋਈਆਂ ਦੇਖੀਆਂ। ਉਸ ਨੇ ਤੁਰੰਤ ਮੰਦਰ ਪ੍ਰਬੰਧਕ ਕਮੇਟੀ ਨੂੰ ਇਤਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਮੰਦਰ ਦੇ ਨੇੜੇ ਗੁਆਂਢੀਆਂ ਦੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਲੰਘੀ ਅੱਧੀ ਰਾਤ ਤੋਂ ਬਾਅਦ ਕਰੀਬ 12.55 ਵਜੇ ਕੁਝ ਵਿਅਕਤੀ ਮੰਦਰ ਨੇੜੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਸੂਚਨਾ ਉਨ੍ਹਾਂ ਵੱਲੋਂ ਸੈਂਟਰਲ ਥਾਣਾ ਫੇਜ਼-8 ਥਾਣਾ ਵਿੱਚ ਦਿੱਤੀ ਗਈ ਹੈ ਅਤੇ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਚੋਰੀ ਦੀ ਘਟਨਾ ਦਾ ਜਾਇਜ਼ਾ ਲਿਆ।
ਇਸੇ ਦੌਰਾਨ ਇੱਥੋਂ ਦੇ ਫੇਜ਼-11 ਵਿੱਚ ਸਥਿਤ ਰਾਧਾ ਕ੍ਰਿਸ਼ਨ ਮੰਦਰ ਵਿੱਚ ਵੀ ਚੋਰਾਂ ਨੇ ਗੋਲਕਾਂ ਤੋੜ ਕੇ ਕਰੀਬ 35-40 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਹੈ। ਸ੍ਰੀ ਰਿਸ਼ਵ ਜੈਨ ਨੇ ਦੱਸਿਆ ਕਿ ਇਸ ਮੰਦਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰ ਕਰੀਬ 3.30 ਵਜੇ ਮੰਦਰ ਵਿੱਚ ਦਾਖ਼ਲ ਹੁੰਦੇ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮੰਦਰਾਂ ਵਿੱਚ ਚੋਰੀ ਇੱਕ ਹੀ ਚੋਰ ਗਰੋਹ ਵੱਲੋਂ ਕੀਤੀ ਗਈ ਜਾਪਦੀ ਹੈ। ਪੁਲੀਸ ਵੱਲੋਂ ਦੋਵੇਂ ਮੰਦਰਾਂ ਵਿੱਚ ਹੋਈ ਚੋਰੀ ਦੀਆਂ ਵਾਰਦਾਤਾਂ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…