Nabaz-e-punjab.com

ਦਿਨ-ਦਿਹਾੜੇ ਘਰਾਂ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ

ਖਰੜ ਤੇ ਥਾਣਾ ਬਲੌਗੀ ਇਲਾਕੇ ਵਿੱਚ ਚੋਰੀਆਂ ਨੂੰਦਿੱਤਾ ਸੀ ਅੰਜਾਮ, ਸੋਨੇ ਚਾਂਦੀ ਦੇ ਗਹਿਣੇ ਬਰਾਮਦ

ਚੋਰੀ ਕੀਤੇ ਸੋਨੇ ਦੇ ਗਹਿਣੇ ਨਾਲ ਖਰੀਦੀ ਗੱਡੀ ਤੇ ਵਾਰਦਾਤਾਂ ਵਿੱਚ ਵਰਤੀ ਐਕਟਿਵਾ ਵੀ ਕੀਤੀ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਪੀ (ਦਿਹਾਤੀ) ਡਾਕਟਰ ਰਵਜੋਤ ਕੌਰ ਗਰੇਵਾਲ, ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਨਿਗਰਾਨੀ ਹੇਠ ਥਾਣਾ ਸਦਰ ਖਰੜ ਦੇ ਐਸਐਚਓ ਇੰਸਪੈਕਟਰ ਅਜੀਤਪਾਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਖਰੜ ਅਤੇ ਥਾਣਾ ਬਲੌਗੀ ਅਧੀਨ ਆਉਂਦੇ ਇਲਾਕੇ ਵਿੱਚ ਦਿਨ ਦੇ ਸਮੇਂ ਰਿਹਾਇਸ਼ੀ ਘਰਾਂ ਦੇ ਤਾਲੇ ਤੋੜ ਕੇ ਅਣਪਛਾਤੇ ਵਿਅਕਤੀ ਵੱਲੋਂ ਘਰਾਂ ’ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਚੋਰਾਂ ਨੂੰ ਕਾਬੂ ਕਰਨ ਲਈ ਥਾਣਾ ਸਦਰ ਖਰੜ ਵਿੱਚ ਵੱਖ ਵੱਖ ਟੀਮਾਂ ਬਣਾਈਆ ਗਈਆ ਸਨ।
ਇਸ ਦੌਰਾਨ ਥਾਣੇਦਾਰ ਕੁਲਵੰਤ ਸਿੰਘ ਸਮੇਤ ਪੁਲੀਸ ਪਾਰਟੀ ਨੇ ਸੁਨੀਲ ਕੁਮਾਰ ਵਾਸੀ ਹੈਬੋਵਾਲ, ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 239 ਮਿਤੀ 24 ਅਕਤੂਬਰ 2019 ਅ/ਧ 454,380 ਆਈਪੀਸੀ ਥਾਣਾ ਸਦਰ ਖਰੜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਵੱਲੋਂ ਚੋਰੀ ਕੀਤੇ ਸੋਨੇ ਦੇ ਗਹਿਣੇ ਵੇਚ ਕੇ ਖਰੀਦੀ ਗੱਡੀ ਅਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਵਰਤੀ ਐਕਟਿਵਾ ਵੀ ਪੁਲੀਸ ਨੇ ਜ਼ਬਤ ਕਰ ਲਈ ਹੈ। ਜਿਸ ਨੇ ਆਪਣੀ ਪੁੱਛਗਿੱਛ ਵਿੱਚ ਮੰਨਿਆ ਕਿ ਉਸ ਨੇ ਥਾਣਾ ਸਦਰ ਖਰੜ, ਥਾਣਾ ਸਿਟੀ ਖਰੜ ਅਤੇ ਥਾਣਾ ਬਲੌਗੀ ਦੇ ਏਰੀਆ ਵਿੱਚ ਚੋਰੀਆਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਕੋਲੋਂ ਚੋਰੀ ਕੀਤੇ ਸੋਨੇ ਚਾਂਦੀ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ ਅਤੇ ਪੁੱਛਗਿੱਛ ਦੌਰਾਨ ਚੋਰੀ ਕੀਤੇ ਸੋਨੇ ਚਾਂਦੀ ਦੇ ਹੋਰ ਗਹਿਣੇ ਬਰਾਮਦ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …