
ਰੰਜਿਸ਼ ਤਹਿਤ ਘਰ ਦੇ ਬਾਹਰ ਖੜੀ ਗੱਡੀ ਦੇ ਸ਼ੀਸ਼ੇ ਭੰਨੇ
ਕੁਰਾਲੀ 26 ਦਸੰਬਰ (ਰਜਨੀਕਾਂਤ ਗਰੋਵਰ):
ਕੁਰਾਲੀ ਦੇ ਵਾਰਡ ਨੰਬਰ-2 ਨੇੜਲੇ ਕੁੱਬੀਸ਼ਾਹ ਮੰਦਰ ਵਿਖੇ ਘਰ ਦੇ ਬਾਹਰ ਖੜੀ ਇੱਕ ਇਨੋਵਾ ਕਾਰ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਰੰਜ਼ਿਸ਼ ਦੇ ਚਲਦਿਆਂ ਸ਼ੀਸ਼ੇ ਭੰਨਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁਲਦੀਪ ਸਿੰਘ ਪੁੱਤਰ ਜਗਤਾਰ ਸਿੰਘ ਨੇ ਕਿਹਾ ਹੈ ਕਿ ਉਸ ਦੀ ਇਨੋਵਾ ਕਾਰ ਪੀ.ਬੀ-11ਏ.ਐਕਸ 8904 ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਕੱੁਬੀਸ਼ਾਹ ਮੰਦਰ ਨੇੜੇ ਖੜੀ ਕੀਤੀ ਸੀ ਪਰ ਅੱਜ ਸਵੇਰੇ ਜਦੋਂ ਉਹ ਉਠ ਕੇ ਗੱਡੀ ਕੋਲ ਗਿਆ ਤਾਂ ਦੇਖਿਆ ਕਾਰ ਦੇ ਸ਼ੀਸ਼ੇ ਟੁੱਟੇ ਹੋਏ ਸਨ।
ਕੁਲਦੀਪ ਸਿੰਘ ਦਾ ਕਹਿਣਾ ਕਿ ਉਸ ਨੇ ਮੁਹੱਲੇ ਵਿੱਚ ਰਹਿੰਦੇ ਵਿਅਕਤੀ ਦੇ ਖ਼ਿਲਾਫ਼ ਅਦਾਲਤ ਵਿੱਚ ਗਵਾਹੀ ਦਿੱਤੀ ਸੀ ਅਤੇ ਬੀਤੀ 7 ਦਸੰਬਰ 2016 ਨੂੰ ਮਾਣਯੋਗ ਰੂਪਨਗਰ ਅਦਾਲਤ ਦੇ ਜਸਟਿਸ ਜਸਲੀਨ ਨਾਰੰਗ ਨੇ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਰੰਜ਼ਿਸ਼ ਦੇ ਤਹਿਤ ਉਕਤ ਵਿਅਕਤੀ ਨੇ ਉਸ ਦੀ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਨੁਕਸਾਨ ਪਹੁੰਚਾਇਆ ਗਿਆ ਹੈ। ਪੀੜਤ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪਰਿਵਾਰ ਆਰਥਿਕ ਪੱਖੋਂ ਕਾਫੀ ਕਮਜ਼ੋਰ ਹੈ। ਅਤੇ ਉਹ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਨ੍ਹਾਂ ਨੇ ਇਸ ਘਟਨਾਕ੍ਰਮ ਸਬੰਧੀ ਕੁਰਾਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਯੋਗ ਮੁਆਵਜ਼ਾ ਅਤੇ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਕੁਰਾਲੀ ਥਾਣਾ ਦੇ ਮੁਲਜ਼ਮਾਂ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਢਲੀ ਜਾਂਚ ਵਿੱਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।