nabaz-e-punjab.com

ਰਿਸ਼ਵਤਖੋਰੀ: ਵਿਜੀਲੈਂਸ ਵੱਲੋਂ ਪਾਵਰਕੌਮ ਦਾ ਜੇਈ ਤੇ ਇੱਕ ਹੋਰ ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 19 ਮਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਗਰਿੱਡ, ਪਿੰਡ ਰੋਹੜ ਜਗੀਰ, ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਸਹਾਇਕ ਜੂਨੀਅਰ ਇੰਜੀਨੀਅਰ ਅਤੇ ਖੰਨਾ ਨਿਵਾਸੀ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸੁਖਜਿੰਦਰ ਗਿੱਰ ਨੂੰ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਪਠਾਨ ਮਾਜਰਾ, ਜਿਲਾ ਪਟਿਆਲਾ ਦੀ ਸ਼ਿਕਾਇਤ ’ਤੇ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਵਾਹੀਯੋਗ ਜਮੀਨ ’ਤੇ ਲੱਗੇ ਬਿਜਲੀ ਦੇ ਖਰਾਬ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ.ਈ 2,000 ਰੁਪਏ ਦੀ ਮੰਗ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਦੋਸ਼ੀ ਜੇ.ਈ ਉਕਤ ਟਰਾਂਸਫਾਰਮਰ ਦੀ ਮੁਰੰਮਤ ਬਦਲੇ ਪਹਿਲਾਂ ਵੀ 3000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਖੰਨਾ ਨਿਵਾਸੀ ਰਮਨਦੀਪ ਸਿੰਘ ਆਹਲੂਵਾਲੀਆ ਨੂੰ ਨਗਰ ਕੌਂਸਲ ਖੰਨਾ ਦੇ ਠੇਕੇਦਾਰ ਅੰਬਿਕਾ ਪੰਡਿਤ ਦੀ ਸ਼ਿਕਾਇਤ ’ਤੇ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੀੜਤ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਰਮਨਦੀਤ ਸਿੰਘ ਆਹਲੂਵਾਲੀਆ ਵਲੋਂ ਉਸ ਨੂੰ ਨਗਰ ਕੌਂਸਲ ਵਲੋਂ ਅਲਾਟ ਕੀਤੇ ਕੰਮਾਂ ਸਬੰਧੀ ਵਿਜੀਲੈਂਸ ਬਿਓਰੋ ਤੋਂ ਜਾਂਚ ਕਰਾਉਣ ਦਾ ਡਰਾਵਾ ਦੇ ਕੇ ਕੁਲ ਠੇਕੇ ਦੇ ਕੰਮਾਂ ਦਾ 1ਫੀਸਦੀ ਦੇ ਹਿਸਾਬ ਨਾਲ 1 ਲੱਖ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਦੱਸਣਯੋਗ ਹੈ ਕਿ ਠੇਕੇਦਾਰ ਵੱਲੋਂ ਮੁਲਜ਼ਮ ਰਮਨਦੀਪ ਸਿੰਘ ਨੂੰ ਪਹਿਲਾਂ ਹੀ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈੇ ਹਨ। ਵਿਜੀਲੈਂਸ ਦੇ ਉਡਣ ਦੱਸਤੇ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰਮਨਦੀਪ ਸਿੰਘ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਅਤੇ ਉਡਣ ਦਸਤਾ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…