nabaz-e-punjaab.com

ਬਰਾਸਤੀ ਪਾਣੀ ਦੀ ਨਿਕਾਸੀ ਵਿੱਚ ਰੁਕਾਵਟਾਂ ਪਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ: ਸਿੱਧੂ

ਕੈਬਨਿਟ ਮੰਤਰੀ ਨੇ ਲਾਂਡਰਾਂ ਨੇੜੇ ਸੜਕ ਦੇ ਆਲੇ-ਦੁਆਲੇ ਦੀਆਂ ਡਰੇਨਾਂ ਦੀ ਸਫਾਈ ਨਾ ਹੋਣ ਦਾ ਲਿਆ ਗੰਭੀਰ ਨੋਟਿਸ
ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਲਾਂਡਰਾਂ ਵਿੱਚ ਡਰੇਨ ਦੀ ਸਫ਼ਾਈ ਦਾ ਕੰਮ ਮੌਕੇ ’ਤੇ ਕਰਵਾਇਆ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਸ਼ਹਿਰ ਅਤੇ ਨੇੜਲੇ ਕਸਬਿਆਂ ਦੇ ਕਈ ਇਲਾਕਿਆਂ ਚੋਂ ਪਾਣੀ ਦੀ ਨਿਕਾਸੀ ਨਾ ਹੋਣ ਦੀਆਂ ਆ ਰਹੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਦੇਂ ਹੋਏ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਪਾਣੀ ਦੇ ਕੁਦਰਤੀ ਵਾਹਅ ਦੇ ਚਲਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਾਹਅ ਵਿੱਚ ਰੁਕਾਵਟਾਂ ਪਾਉਣ ਵਾਲਿਆਂ ਦੇ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸ੍ਰੀ ਸਿੱਧੂ ਨੇ ਲਾਂਡਰਾਂ ਨੇੜੇ ਸੜਕ ਦੇ ਦੁਆਲੇ ਬਣੀਆਂ ਡਰੇਨਾਂ ਦੀ ਸਫਾਈ ਨਾ ਹੋਣ ਦਾ ਗੰਭੀਰ ਨੋਟਿਸ ਲਿਆ ਅਤੇ ਮੌਕੇ ਤੇ ਆਪਣੀ ਨਿਗਰਾਨੀ ਹੇਠ ਸਫਾਈ ਦਾ ਕੰਮ ਆਰੰਭ ਕਾਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਡਰੇਨਾਂ ਦੀ ਪੂਰੀ ਸਫਾਈ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਾਣੀ ਦੇ ਨਿਕਾਸੀ ਵਿਚ ਕੋਈ ਰੁਕਾਵਟ ਪੈਦਾ ਨਾ ਹੋਵੇ। ਇਸ ਮੌਕੇ ਲਾਂਡਰਾਂ ਦੇ ਵਸਨੀਕਾਂ ਵੱਲੋਂ ਸ. ਸਿੱਧੂ ਦੇ ਧਿਆਨ ਚ ਲਿਆਂਉਂਦਾ ਕਿ ਪਿੰਡ ਦੇ ਟੋਭੇ ਦੇ ਓਵਰ ਫਲੋਅ ਦੇ ਪਾਣੀ ਦੀ ਨਿਕਾਸੀ ਵੀ ਬੰਦ ਕੀਤੀ ਗਈ ਜਿਸ ਕਾਰਣ ਟੋਭੇ ਦਾ ਪਾਣੀ ਘਰਾਂ ਵਿਚ ਵੜ ਰਿਹਾ। ਸ੍ਰੀ ਸਿੱਧੂ ਨੇ ਮੌਕਾ ਦੇਖਿਆ ਅਤੇ ਟੋਭੇ ਦੇ ਪਾਣੀ ਦੀ ਰੁਕੀ ਹੋਈ ਨਿਕਾਸੀ ਨੂੰ ਵੀ ਚਾਲੂ ਕਰਵਾਇਆ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ, ਦਿਲਬਾਗ ਸਿੰਘ ਨੰਬਰਦਾਰ, ਸਤਨਾਮ ਸਿੰਘ ਲਾਂਡਰਾਂ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ ਨੰਬਰਦਾਰ, ਨਿੰਮਾ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ, ਜੈ ਕਿਸ਼ਨ ਵਰਮਾ (ਬਿਟੂ), ਪਾਲ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਜਸਮਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…