Share on Facebook Share on Twitter Share on Google+ Share on Pinterest Share on Linkedin ਬ੍ਰਿਟੈਨੀਆ ਨੇ ਬਿਸਕੁਟਾਂ ਦੇ 10 ਹਜ਼ਾਰ ਪੈਕੇਟ ਲੋੜਵੰਦਾਂ ਵਿੱਚ ਵੰਡਣ ਲਈ ਦਿੱਤੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਸਮਾਜ ਸੇਵੀ ਲੋਕਾਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਜੋ ਕਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਲਈ ਹਰ ਤਰਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਯਸਪਾਲ ਸ਼ਰਮਾ ਨੇ ਬ੍ਰਿਟੈਨੀਆ ਦੇ ਸੇਲਜ ਅਪਰੇਸ਼ਨ ਮੈਨੇਜਰ ਅਮਿਤ ਖੰਨਾ ਵੱਲੋਂ ਦਿੱਤੀ ਸਹਾਇਤਾ ਦਾ ਸਵਾਗਤ ਕੀਤਾ। ਜਿਸ ਨੇ ਅੱਜ ਲੋੜਵੰਦ ਲੋਕਾਂ ਨੂੰ ਦੇਣ ਲਈ ਬਿਸਕੁਟਾਂ ਦੇ 10 ਹਜ਼ਾਰ ਪੈਕੇਟ ਦਿੱਤੇ। ਸ੍ਰੀ ਯਸਪਾਲ ਸ਼ਰਮਾ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵਿੱਤੀ ਸਹਾਇਤਾ ਦੇਣਾ ਚਾਹੁੰਦਾ ਹੈ ਤਾਂ ਉਹ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਪੰਜਾਬ ਨੈਸਨਲ ਬੈਂਕ ਦੀ ਬ੍ਰਾਂਚ ਵਿੱਚ ਪ੍ਰੈਜ਼ੀਡੈਂਟ, ਰੈਡ ਕਰਾਸ ਸੁਸਾਇਟੀ, ਐਸਏਐਸ ਨਗਰ (ਜਨਰਲ) ਦੇ ਨਾਮ ’ਤੇ ਯੋਗਦਾਨ ਪਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ