Share on Facebook Share on Twitter Share on Google+ Share on Pinterest Share on Linkedin ਬਰਤਾਨਵੀਂ ਸਰਕਾਰ ਜਲ੍ਹਿਆਂਵਾਲਾ ਬਾਗ ਸਾਕੇ ਲਈ ਮੁਆਫ਼ੀ ਮੰਗੇ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਬਰਤਾਨੀਆਂ ਦੀ ਸਰਕਾਰ ਵੱਲੋਂ ਇੱਕ ਸਦੀ ਪਹਿਲਾਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਭਗਤਾਂ ਉੱਤੇ ਵਰਤਾਏ ਕਹਿਰ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਜਿਸ ਵਿੱਚ ਦੇਸ਼ ਦੇ ਲੋਕ ਜਨਰਲ ਡਾਇਰ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਸਨ। ਚੰਦੂਮਾਜਰਾ ਨੇ ਬਰਤਾਨੀਆਂ ਦੀ ਪ੍ਰਧਾਨ ਮੰਤਰੀ ਟਰੀਜ਼ਾ ਮੇਅ ਵੱਲੋਂ ਬਰਤਾਨੀਆਂ ਦੀ ਪਾਰਲੀਮੈਂਟ ਵਿੱਚ ਇਸ ਘਟਨਾ ਨੂੰ ਇੱਕ ਸ਼ਰਮਨਾਕ ਕਾਰਾ ਦੱਸਣ ਅਤੇ ਇਸ ਘਟਨਾ ’ਤੇ ਅਫ਼ਸੋਸ ਜ਼ਾਹਰ ਕਰਨ ’ਤੇ ਆਪਣੀ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ 1919 ਵਿੱਚ ‘ਰੋਲਟ ਐਕਟ’ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਨਿਹੱਥੇ ਪੰਜਾਬੀਆਂ ਨੂੰ ਬਿਨਾਂ ਕਿਸੇ ਕਾਰਨ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ। ਉਸ ਸਮੇਂ ਹਾਊਸ ਆਫ਼ ਕਾਮਨਜ਼ ਵਿੱਚ ਵੀ ਮਤਾ ਲਿਆਂਦਾ ਗਿਆ ਸੀ ਪਰ ਹਾਊਸ ਆਫ਼ ਲਾਰਡ ਦੇ ਦਬਾਅ ਕਾਰਨ ਉਦੋਂ ਮਤਾ ਪਾਸ ਨਹੀਂ ਹੋ ਸਕਿਆ ਸੀ ਅਤੇ ਹੁਣ 100 ਸਾਲ ਬੀਤ ਜਾਣ ਮਗਰੋਂ ਵੀ ਇਸ ਘਟਨਾ ਲਈ ਮੁਆਫ਼ੀ ਨਾ ਮੰਗੀ ਜਾਣਾ ਬਰਤਾਨੀਆਂ ਦੇ ਇੱਕ ਸਦੀ ਪੁਰਾਣੇ ਰਵੱਈਏ ਨੂੰ ਹੀ ਦੁਹਰਾਇਆ ਜਾ ਰਿਹਾ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੇ ਜਲ੍ਹਿਆਂਵਾਲਾ ਬਾਗ ਕਾਂਡ ਦਾ ਮੁੱਦਾ ਲੋਕ ਸਭਾ ਵਿੱਚ ਵੀ ਉਠਾਇਆ ਗਿਆ ਸੀ ਅਤੇ ਉਨ੍ਹਾਂ ਦੇ ਦਬਾਅ ਪਾਉਣ ’ਤੇ ਹੀ ਇਸ ਘਟਨਾ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦਾ ਬੁੱਤ ਜਲ੍ਹਿਆਂਵਾਲਾ ਬਾਗ ਵਿੱਚ ਸਥਾਪਿਤ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 70 ਸਾਲਾਂ ਦੌਰਾਨ ਲੰਮਾ ਸਮਾਂ ਕਾਂਗਰਸ ਪਾਰਟੀ ਕੇਂਦਰ ਵਿੱਚ ਸੱਤਾ ਵਿੱਚ ਰਹੀ ਅਤੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਉੱਪਰ ਵੀ ਇਸ ਪਾਰਟੀ ਦੇ ਆਗੂਆਂ ਦਾ ਕਬਜ਼ਾ ਰਿਹਾ ਹੈ ਪ੍ਰੰਤੂ ਉਨ੍ਹਾਂ ਕਦੇ ਵੀ ਬਰਤਾਨਵੀ ਸਰਕਾਰ ਕੋਲ ਇਸ ਘਟਨਾ ਦੀ ਮੁਆਫ਼ੀ ਮੰਗਵਾਉਣ ਦੀ ਮੰਗ ਨਹੀਂ ਕੀਤੀ। ਯਾਦ ਰਹੇ ਕਿ 13 ਅਪਰੈਲ 1919 ਨੂੰ ਬਰਤਾਨੀਆਂ ਹਕੂਮਤ ਤੇ ਬ੍ਰਿਗੇਡੀਅਰ ਜਰਨਲ ਰੈਜੀਨਾਲਡ ਹੈਰੀ ਡਾਇਰ ਨੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਪੁਰਅਮਨ ਮੀਟਿੰਗ ਕਰ ਰਹੇ ਨਿਹੱਥੇ ਭਾਰਤੀਆਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਵਿੱਚ ਸੈਂਕੜੈ ਦੇਸ਼ ਭਗਤ ਸ਼ਹੀਦੇ ਹੋ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ