ਬਸਪਾ ਉਮੀਦਵਾਰ ਹਰਭਜਨ ਬਜਹੇੜੀ ਵੱਲੋਂ ਚੋਣ ਪ੍ਰਚਾਰ ਤੇਜ਼

ਮਾਜਰੀ ਬਲਾਕ ਵਿੱਚ ਬਸਪਾ ਦੀ ਚੋਣ ਰੈਲੀ ਅੱਜ, ਦਲਿਤ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 14 ਜਨਵਰੀ:
ਖਰੜ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਹਰਭਜਨ ਸਿੰਘ ਬਜਹੇੜੀ ਨੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਨਵਾਂ ਗਰਾਓਂ, ਪਿੰਡ ਮਸਤਗੜ੍ਹ, ਤੋਗਾ, ਤਿਊੜ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ਆਪ ਪਾਰਟੀ ਦੀ ਰਜਵਾੜਾਸ਼ਾਹੀ ਪਿਰਤ ਦਾ ਤਿਆਗ ਕਰਕੇ ਸਰਬ ਸਮਾਜ ਦੀ ਭਲਾਈ ਲਈ ਨਿਰਪੱਖਤਾ ਨਾਲ ਪਹਿਰਾ ਦੇਣ ਵਾਲੀ ਬਸਪਾ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਲਕੇ 15 ਜਨਵਰੀ ਨੂੰ ਮਾਜਰੀ ਬਲਾਕ ਵਿੱਚ ਬਸਪਾ ਦੀ ਵਿਸ਼ਾਲ ਚੋਣ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਸੀਨੀਅਰ ਲੀਡਰਸ਼ਿਪ ਪੁੱਜ ਕੇ ਇਲਾਕੇ ਦੇ ਲੋਕਾਂ ਨੂੰ ਬਸਪਾ ਦੀਆਂ ਸਮਾਜ ਭਲਾਈ ਸਕੀਮਾਂ ਤੋਂ ਜਾਣੂ ਕਰਵਾਏਗੀ। ਉਨ੍ਹਾਂ ਚੋਣ ਰੈਲੀ ਵਿੱਚ ਪਿੰਡਾਂ ਦੇ ਲੋਕਾਂ ਦੀ ਲਾਮਬੰਦੀ ਕਰਦਿਆਂ ਕਿਹਾ ਕਿ ਰੈਲੀ ਲਈ ਦਲਿਤ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਸਿਰਫ਼ ਉਹੀ ਚੋਣ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਬਸਪਾ ਦੀ ਸਰਕਾਰ ਬਣਨ ’ਤੇ ਪੂਰਾ ਕੀਤਾ ਜਾ ਸਕੇ। ਇਸ ਮੌਕੇ ਰਾਜਵੀਰ ਸਿੰਘ ਨਵਾਂ ਗਰਾਓਂ, ਸੁਰਿੰਦਰਪਾਲ ਸਿੰਘ ਸਹੌੜਾ, ਹਰਨੇਕ ਸਿੰਘ ਦੇਵਪੁਰੀ, ਮਾਸਟਰ ਨਛੱਤਰ ਸਿੰਘ, ਹਰਕਾ ਦਾਸ, ਕਰਨੈਲ ਸਿੰਘ ਮਾਣਕਪੁਰ, ਲੱਖਾ ਸੇਖਪੁਰਾ ਅਤੇ ਰਜਿੰਦਰ ਬੜੌਦੀ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…